ਤਾਜਾ ਖਬਰਾਂ
ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਡੀਸੀ ਨਿਸ਼ਾਂਤ ਯਾਦਵ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 25 ਜਨਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗੀ।
ਦੱਸ ਦੇਈਏ ਕਿ ਭਾਜਪਾ ਨੇ ਮੇਅਰ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਮੇਅਰ ਦੇ ਅਹੁਦੇ ਲਈ ਹਰਪ੍ਰੀਤ ਕੌਰ ਬਬਲਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਦਕਿ ਸੀਨੀਅਰ ਡਿਪਟੀ ਮੇਅਰ ਬਿਮਲਾ ਦੂਬੇ ਅਤੇ ਡਿਪਟੀ ਮੇਅਰ ਲਖਬੀਰ ਸਿੰਘ ਬਿੱਲੂ ਦੇ ਨਾਂ ਤੈਅ ਕੀਤੇ ਗਏ ਹਨ। ਸਾਰਿਆਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਹੁਣ ਉਹ ਦੁਬਾਰਾ ਨਾਮਜ਼ਦਗੀ ਦਾਖ਼ਲ ਕਰਨਗੇ।
ਦੱਸ ਦਈਏ ਕਿ ਹਾਈ ਕੋਰਟ ਦੇ ਕੱਲ੍ਹ ਦੇ ਫੈਸਲੇ ਤੋਂ ਬਾਅਦ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਦੁਬਾਰਾ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਆਮ ਆਦਮੀ ਪਾਰਟੀ ਨੇ ਅਜੇ ਤੱਕ ਮੇਅਰ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
Get all latest content delivered to your email a few times a month.