ਤਾਜਾ ਖਬਰਾਂ
ਨਵੀਂ ਦਿੱਲੀ- ਨਵੀਂ ਦਿੱਲੀ ਸੀਟ ਤੋਂ ਭਾਜਪਾ ਦੇ ਉਮੀਦਵਾਰ ਪ੍ਰਵੇਸ਼ ਵਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਦੇ ਸਾਰੇ ਮੰਤਰੀ ਅਤੇ ਵਿਧਾਇਕ ਇੱਥੇ ਸਿਰਫ ਨਵੀਂ ਦਿੱਲੀ ਵਿਧਾਨ ਸਭਾ ਸੀਟ ਲਈ ਆਏ ਹਨ। ਪੰਜਾਬ ਦੇ ਨੰਬਰ ਦੀਆਂ ਕਈ ਗੱਡੀਆਂ ਇੱਥੇ ਘੁੰਮ ਰਹੀਆਂ ਹਨ। ਉਨ੍ਹਾਂ ਗੱਡੀਆਂ ਵਿੱਚ ਕੌਣ-ਕੌਣ ਹਨ? ਉਨ੍ਹਾਂ ਕਿਹਾ ਕਿ 26 ਜਨਵਰੀ ਗੁਣਤੰਤਰ ਦਿਵਸ ਨੂੰ ਮੱਦੇਨਜ਼ਰ ਰੱਖ ਕੇ ਦਿੱਲੀ ਦੀ ਸੁਰੱਖਿਆ ਨੂੰ ਖਤਰਾ ਹੋ ਸਕਦਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮ ਇੱਥੇ ਸੀਸੀਟੀਵੀ ਕੈਮਰੇ ਲਗਾ ਰਹੇ ਹਨ। ਕਾਲੋਨੀ ਇੰਡੀਆ ਗੇਟ ਦੇ ਨੇੜੇ ਹੋਣ ਕਾਰਨ ਕੁਝ ਲੋਕਾਂ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਜਦੋਂ ਉਹ ਫੜੇ ਗਏ ਤਾਂ ਉਨ੍ਹਾਂ ਨੇ ਕਿਹਾ ਕਿ 'ਆਪ' ਨੇ ਉਸ ਨੂੰ ਸੀਸੀਟੀਵੀ ਲਗਾਉਣ ਲਈ ਭੇਜਿਆ ਸੀ। ਮੈਂ ਚੋਣ ਕਮਿਸ਼ਨ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
Get all latest content delivered to your email a few times a month.