ਤਾਜਾ ਖਬਰਾਂ
8 ਜਨਵਰੀ ਨੂੰ ਸ਼ੰਭੂ ਬਾਰਡਰ ਨੇੜੇ ਦੋ ਨੌਜਵਾਨਾਂ ਨੇ ਮੋਟਰਸਾਈਕਲ ਚੋਰੀ ਕਰ ਲਿਆ, ਜਿਸ ਤੋਂ ਬਾਅਦ ਦੋਸ਼ੀ ਬਨੂੜ ਟੋਲ ਪਲਾਜ਼ਾ ਨੇੜੇ ਪਹੁੰਚੇ ਜਿੱਥੇ ਦੋ ਨੌਜਵਾਨ ਇੱਕ ਕਾਰ ਵਿੱਚ ਬੈਠੇ ਸਨ ਅਤੇ ਦੋਸ਼ੀਆਂ ਨੇ ਉਨ੍ਹਾਂ ਨੂੰ ਕਾਰ ਦਾ ਦਰਵਾਜ਼ਾ ਖੋਲ੍ਹਣ ਲਈ ਕਿਹਾ।
ਜਦੋਂ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਸ਼ੱਕ ਹੋਇਆ ਤਾਂ ਉਹ ਮੌਕੇ ਤੋਂ ਭੱਜ ਗਏ, ਜਿਸਦਾ ਦੋਸ਼ੀਆਂ ਨੇ ਲਗਭਗ 18 ਕਿਲੋਮੀਟਰ ਤੱਕ ਪਿੱਛਾ ਕੀਤਾ ਅਤੇ ਜਦੋਂ ਉਹ ਮੋਹਾਲੀ ਦੇ ਸੈਕਟਰ 82 ਪਹੁੰਚੇ ਤਾਂ ਕਾਰ ਨੂੰ ਘੇਰ ਕੇ ਰੋਕ ਲਿਆ ਗਿਆ, ਜਿਸ 'ਤੇ ਕਾਰ ਸਵਾਰਾਂ ਨੇ ਆਪਣੀ ਜਾਨ ਬਚਾਉਣ ਲਈ ਕਾਰ ਨੂੰ ਰਿਵਰਸ ਗੇਅਰ ਵਿੱਚ ਪਾ ਦਿੱਤਾ, ਜਿਸ ਕਾਰਨ ਗੁੱਸੇ ਵਿੱਚ ਆਏ ਲਖਬੀਰ ਲੰਡੇ ਦੇ ਗੁਰਗਿਆਂ ਵੱਲੋਂ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਦੋਵੇਂ ਨੌਜਵਾਨ ਜ਼ਖਮੀ ਹੋ ਗਏ ਅਤੇ ਜ਼ਖਮੀ ਹਾਲਤ ਵਿੱਚ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ ਅਤੇ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜਿਸ ਤੋਂ ਬਾਅਦ ਦੋਸ਼ੀ ਮੋਹਾਲੀ ਤੋਂ ਸਮਰਾਲਾ ਵੱਲ ਰਵਾਨਾ ਹੋ ਜਾਂਦੇ ਹਨ ਅਤੇ ਉੱਥੇ ਜਾ ਕੇ ਇੱਕ ਬਰੀਜਾ ਕਾਰ ਖੋਹ ਲੈਂਦੇ ਹਨ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਜਾਂਦੀ ਹੈ। ਕਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ, ਉਕਤ ਦੋਸ਼ੀ ਲੁਧਿਆਣਾ ਪਹੁੰਚਦੇ ਹਨ ਜਿੱਥੇ ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕੀਤੀ ਜਾਂਦੀ ਹੈ।
Get all latest content delivered to your email a few times a month.