ਤਾਜਾ ਖਬਰਾਂ
ਬਠਿੰਡਾ- NIA ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਇਮੀਗ੍ਰੇਸ਼ਨ ਏਜੰਟ ਗੁਰਪ੍ਰੀਤ ਸਿੰਘ ਜੌੜਾ ਉਰਫ਼ ਸੰਨੀ ਵਾਸੀ ਪ੍ਰਤਾਪ ਨਗਰ, ਬਠਿੰਡਾ ਦੇ ਘਰ ਛਾਪਾ ਮਾਰਿਆ। ਦਰਜਨ ਤੋਂ ਵੱਧ ਐਨਆਈਏ ਅਧਿਕਾਰੀਆਂ ਅਤੇ ਸਥਾਨਕ ਪੁਲੀਸ ਦੀ ਟੀਮ ਨੇ ਸਵੇਰੇ ਕਾਰਵਾਈ ਸ਼ੁਰੂ ਕੀਤੀ, ਜੋ ਕਰੀਬ ਚਾਰ ਘੰਟੇ ਚੱਲੀ।
ਜਾਂਚ ਦੌਰਾਨ ਏਜੰਸੀ ਨੇ ਪਰਿਵਾਰ ਦੇ ਮੋਬਾਈਲ ਫ਼ੋਨ ਜ਼ਬਤ ਕਰਕੇ ਘਰ ਦੀ ਤਲਾਸ਼ੀ ਲਈ। ਗੁਰਪ੍ਰੀਤ ਦੇ ਭਰਾ ਮਨਪ੍ਰੀਤ ਸਿੰਘ ਅਨੁਸਾਰ ਐਨਆਈਏ ਨੇ ਉਸ ਤੋਂ ਇੱਕ ਵਿਸ਼ੇਸ਼ ਅੰਤਰਰਾਸ਼ਟਰੀ ਕਾਲ ਬਾਰੇ ਪੁੱਛਗਿੱਛ ਕੀਤੀ। ਏਜੰਸੀ ਦਾ ਕਹਿਣਾ ਹੈ ਕਿ ਇਹ ਕਾਲ ਕੁਝ ਅਪਰਾਧਿਕ ਤੱਤਾਂ ਨਾਲ ਜੁੜੀ ਹੋ ਸਕਦੀ ਹੈ।ਮਨਪ੍ਰੀਤ ਨੇ ਕਿਹਾ ਕਿ ਕਿਉਂਕਿ ਉਸ ਦੇ ਭਰਾ ਦਾ ਇਮੀਗ੍ਰੇਸ਼ਨ ਦਾ ਕਾਰੋਬਾਰ ਹੈ, ਇਸ ਲਈ ਵਿਦੇਸ਼ਾਂ ਤੋਂ ਕਾਲਾਂ ਆਉਣਾ ਆਮ ਗੱਲ ਹੈ, ਪਰ ਐਨਆਈਏ ਨੇ ਸ਼ੱਕੀ ਕਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ। ਜਾਂਚ ਤੋਂ ਬਾਅਦ ਏਜੰਸੀ ਨੇ ਗੁਰਪ੍ਰੀਤ ਸਿੰਘ ਨੂੰ 27 ਜਨਵਰੀ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ, ਜਿੱਥੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
Get all latest content delivered to your email a few times a month.