ਤਾਜਾ ਖਬਰਾਂ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ (22 ਜਨਵਰੀ) ਨੂੰ ਆਪਣੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਵੱਡੀਆਂ ਤਰੁੱਟੀਆਂ ਹਨ। ਕਈ ਹੋਰ ਧਰਮਾਂ ਦੇ ਲੋਕਾਂ ਨੇ ਵੀ ਵੋਟਾਂ ਪਾਈਆਂ। ਇਹ ਮਾਮਲਾ ਭਲਕੇ ਗੁਰਦੁਆਰਾ ਚੋਣ ਕਮਿਸ਼ਨ ਅੱਗੇ ਉਠਾਇਆ ਜਾਵੇਗਾ।
ਇਹ ਮੀਟਿੰਗ ਦੁਪਹਿਰ 12 ਵਜੇ ਤੋਂ ਲੈ ਕੇ ਕਰੀਬ 2.15 ਵਜੇ ਤੱਕ ਚੱਲੀ। ਮੀਟਿੰਗ ਤੋਂ ਬਾਅਦ ਦਲਜੀਤ ਚੀਮਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮੁੱਖ ਏਜੰਡਾ ਸ਼੍ਰੋਮਣੀ ਕਮੇਟੀ ਦੀਆਂ ਵੋਟਰ ਸੂਚੀਆਂ ਵਿੱਚ ਹੋਈਆਂ ਬੇਨਿਯਮੀਆਂ ਸਨ। ਕਈ ਥਾਵਾਂ ’ਤੇ ਵੋਟਰ ਸੂਚੀ ਅਜੇ ਤੱਕ ਮੁਹੱਈਆ ਨਹੀਂ ਕਰਵਾਈ ਗਈ। ਅਸੀਂ ਕਮਿਸ਼ਨ ਤੋਂ ਮੰਗ ਕਰਾਂਗੇ ਕਿ ਇਤਰਾਜ਼ ਦਾਖ਼ਲ ਕਰਨ ਦੀ ਤਰੀਕ ਵਧਾਈ ਜਾਵੇ।
ਵੋਟਰ ਸੂਚੀ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ। ਕਈ ਥਾਵਾਂ ’ਤੇ ਪੂਰੇ ਪਿੰਡਾਂ ਦੀਆਂ ਵੋਟਾਂ ਗਾਇਬ ਹਨ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਬੇਨਿਯਮੀਆਂ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਜਾਅਲੀ ਅਤੇ ਵਾਧੂ ਵੋਟਾਂ ਪਈਆਂ ਹਨ। ਕੱਲ੍ਹ ਅਸੀਂ ਗੁਰਦੁਆਰਾ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਾਂਗੇ।
Get all latest content delivered to your email a few times a month.