IMG-LOGO
ਹੋਮ ਪੰਜਾਬ, ਰਾਸ਼ਟਰੀ, ਪੰਜਾਬੀਆਂ ਵਿਰੁੱਧ ਪਰਵੇਸ਼ ਵਰਮਾ ਦੀਆਂ ਟਿੱਪਣੀਆਂ ਭਾਜਪਾ ਦੇ ਡੂੰਘੇ ਪੱਖਪਾਤ...

ਪੰਜਾਬੀਆਂ ਵਿਰੁੱਧ ਪਰਵੇਸ਼ ਵਰਮਾ ਦੀਆਂ ਟਿੱਪਣੀਆਂ ਭਾਜਪਾ ਦੇ ਡੂੰਘੇ ਪੱਖਪਾਤ ਨੂੰ ਉਜਾਗਰ ਕਰਦੀਆਂ ਹਨ: ਮਲਵਿੰਦਰ ਕੰਗ

Admin User - Jan 22, 2025 04:33 PM
IMG

ਚੰਡੀਗੜ੍ਹ, 22 ਜਨਵਰੀ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਸੀਨੀਅਰ ਬੁਲਾਰਾ ਨੀਲ ਗਰਗ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਅਤੇ ਇਸਦੀ ਲੀਡਰਸ਼ਿਪ 'ਤੇ ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਤਿੱਖੀ ਆਲੋਚਨਾ ਕੀਤੀ।

ਕੰਗ ਨੇ ਵਰਮਾ ਦੀ ਆਲੋਚਨਾ ਕੀਤੀ ਕਿ ਉਹ ਇਹ ਕਹਿ ਰਹੇ ਹਨ ਕਿ ਦਿੱਲੀ ਵਿੱਚ ਪੰਜਾਬ ਰਜਿਸਟ੍ਰੇਸ਼ਨ ਵਾਲੀਆਂ ਗੱਡੀਆਂ ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ, "ਭਾਜਪਾ ਨੇਤਾ ਪਰਵੇਸ਼ ਵਰਮਾ ਨੇ ਖੁੱਲ੍ਹ ਕੇ ਆਪਣੀ ਪਾਰਟੀ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਦਰਸ਼ਨ ਕੀਤਾ ਹੈ। ਪੰਜਾਬੀਆਂ ਵਿਰੁੱਧ ਉਨ੍ਹਾਂ ਦੇ ਬੇਬੁਨਿਆਦ ਦੋਸ਼ ਭਾਜਪਾ ਦੇ ਪੰਜਾਬ ਦੇ ਲੋਕਾਂ ਵਿਰੁੱਧ ਡੂੰਘੇ ਪੱਖਪਾਤ ਨੂੰ ਦਰਸਾਉਂਦੇ ਹਨ।"

ਮਲਵਿੰਦਰ ਸਿੰਘ ਕੰਗ ਨੇ ਇਸ ਗੱਲ 'ਤੇ ਵੀ ਚਾਨਣਾ ਪਾਇਆ ਕਿ ਪੰਜਾਬੀਆਂ ਨੇ ਦਿੱਲੀ ਦੇ ਵਿਕਾਸ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। "ਦਿੱਲੀ ਦੀ ਤਰੱਕੀ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਯੋਗਦਾਨਾਂ ਦੀ ਦੇਣ ਹੈ। ਭਾਰਤ ਨੂੰ ਆਜ਼ਾਦ ਕਰਵਾਉਣ ਤੋਂ ਲੈ ਕੇ ਦਿੱਲੀ ਦੇ ਨੁਹਾਰ ਨੂੰ ਮੁੜ ਆਕਾਰ ਦੇਣ ਤੱਕ, ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਰਹੇ ਹਨ। ਉਨ੍ਹਾਂ ਨੂੰ ਅੱਤਵਾਦੀ ਕਹਿਣਾ ਨਾ ਸਿਰਫ਼ ਪੰਜਾਬ ਦਾ ਸਗੋਂ ਪੂਰੇ ਦੇਸ਼ ਦਾ ਅਪਮਾਨ ਹੈ।

ਉਨ੍ਹਾਂ ਵਰਮਾ ਦੀਆਂ ਟਿੱਪਣੀਆਂ ਦੇ ਸਮੇਂ ਅਤੇ ਇਰਾਦੇ ਦੀ ਵੀ ਨਿੰਦਾ ਕੀਤੀ ਅਤੇ ਭਾਜਪਾ 'ਤੇ ਦਿੱਲੀ ਵਿੱਚ ਚੋਣਾਂ ਤੋਂ ਪਹਿਲਾਂ ਧਰੁਵੀਕਰਨ ਦੀਆਂ ਚਾਲਾਂ ਵਰਤਣ ਦਾ ਦੋਸ਼ ਲਗਾਇਆ।  ਕੰਗ ਨੇ ਕਿਹਾ "ਜਦੋਂ ਚੋਣਾਂ ਨੇੜੇ ਹੁੰਦੀਆਂ ਹਨ, ਤਾਂ ਭਾਜਪਾ ਡਰ ਅਤੇ ਵੰਡ ਦੀ ਰਾਜਨੀਤੀ ਵੱਲ ਝੁਕ ਜਾਂਦੀ ਹੈ। ਪੰਜਾਬ-ਰਜਿਸਟਰਡ ਵਾਹਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜਦੋਂ ਕਿ ਦਿੱਲੀ ਇੱਕ ਰਾਸ਼ਟਰੀ ਰਾਜਧਾਨੀ ਹੈ ਜਿੱਥੇ ਹਰ ਨਾਗਰਿਕ ਨੂੰ ਜਾਣ ਅਤੇ ਰਹਿਣ ਦਾ ਅਧਿਕਾਰ ਹੈ। ਅਜਿਹੀਆਂ ਟਿੱਪਣੀਆਂ ਨਾ ਸਿਰਫ਼ ਵੰਡਣ ਵਾਲੀਆਂ ਹਨ ਬਲਕਿ ਗੈਰ-ਸੰਵਿਧਾਨਕ ਵੀ ਹਨ"।

ਪਰਵੇਸ਼ ਵਰਮਾ ਦੇ ਬਿਆਨ ਨੂੰ ਰਾਸ਼ਟਰੀ ਏਕਤਾ ਨਾਲ ਧੋਖਾ ਦੱਸਦੇ ਹੋਏ, ਕੰਗ ਨੇ ਉਨ੍ਹਾਂ ਤੋਂ ਤੁਰੰਤ ਮੁਆਫ਼ੀ ਮੰਗਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਕੰਗ ਨੇ ਕਿਹਾ, "ਮੈਂ ਪ੍ਰਧਾਨ ਮੰਤਰੀ ਨੂੰ ਵਰਮਾ ਵਿਰੁੱਧ ਉਨ੍ਹਾਂ ਦੀਆਂ ਸ਼ਰਮਨਾਕ ਟਿੱਪਣੀਆਂ ਲਈ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ। ਜੇਕਰ ਉਹ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹਨ, ਤਾਂ ਭਾਜਪਾ ਨੂੰ ਜਨਤਕ ਤੌਰ 'ਤੇ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।"

'ਆਪ' ਦੇ ਸੰਸਦ ਮੈਂਬਰ ਨੇ ਦਿੱਲੀ ਦੇ ਵੋਟਰਾਂ ਨੂੰ ਭਾਜਪਾ ਦੀ ਵੰਡ ਪਾਊ ਰਾਜਨੀਤੀ ਨੂੰ ਰੱਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵਾਸੀਆਂ ਨੂੰ 5 ਫਰਵਰੀ ਨੂੰ ਇਨ੍ਹਾਂ ਨਫ਼ਰਤ ਭਰੇ, ਵੰਡ ਪਾਊ ਆਗੂਆਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ। ਇਨ੍ਹਾਂ ਨੇ ਆਪਣੀਆਂ ਟਿੱਪਣੀਆਂ ਨਾਲ ਪੰਜਾਬੀਆਂ ਅਤੇ ਦੇਸ਼ ਦਾ ਨਿਰਾਦਰ ਕੀਤਾ ਹੈ। ਇਹ ਸਿਰਫ਼ ਪੰਜਾਬ ਦਾ ਮੁੱਦਾ ਨਹੀਂ ਹੈ; ਇਹ ਹਰ ਭਾਰਤੀ ਨਾਲ ਸਬੰਧਤ ਹੈ ਜੋ ਏਕਤਾ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਦਾ ਹੈ।

ਕੰਗ ਨੇ ਕਿਹਾ ਕਿ ਭਾਜਪਾ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਜਾਂ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਪੰਜਾਬੀ ਹਮੇਸ਼ਾ ਇਸ ਦੇਸ਼ ਦੀ ਰੀੜ੍ਹ ਦੀ ਹੱਡੀ ਰਹੇ ਹਨ, ਅਤੇ ਅਜਿਹੇ ਬਿਆਨ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.