ਤਾਜਾ ਖਬਰਾਂ
ਲੁਧਿਆਣਾ- ਪੰਜਾਬ ਦੇ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਤਾ ਅੱਜ ਲੁਧਿਆਣਾ ਪੁੱਜੇ। ਵੱਡੀ ਗਿਣਤੀ ਵਿਚ ਪੁਲਿਸ ਬਲਾਂ ਨੇ ਦਰੇਸੀ ਇਲਾਕੇ ਦੀ ਤਲਾਸ਼ੀ ਵੀ ਲਈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ਵਿੱਚ ਚਾਈਨਾ ਤੇ ਪਲਾਸਟਿਕ ਡੋਰ ਵੇਚੀ ਜਾ ਰਹੀ ਹੈ । ਪੁਲੀਸ ਟੀਮ ਨੇ ਕਈ ਦੁਕਾਨਾਂ ਦੀ ਚੈਕਿੰਗ ਕੀਤੀ। ਕਰੀਬ 5 ਤੋਂ 6 ਥਾਣਿਆਂ ਦੀ ਪੁਲਿਸ ਨੇ ਪੂਰੇ ਇਲਾਕੇ ਦੀ ਤਲਾਸ਼ੀ ਲਈ। ਇਸ ਦੇ ਨਾਲ ਹੀ ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਟੀਮਾਂ ਵੀ ਅਲਰਟ ਮੋਡ 'ਤੇ ਹਨ। ਇਸ ਮੌਕੇ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਵੀ ਪੁੱਜੇ।
ਇਸ ਦੌਰਾਨ ਡੀਜੀਪੀ ਲਾਅ ਐਂਡ ਆਰਡਰ ਨੇ ਕਿਹਾ ਕਿ ਪਲਾਸਟਿਕ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਭਰ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜਿੱਥੋਂ ਤੱਕ ਗਣਤੰਤਰ ਦਿਵਸ ਦੀ ਗੱਲ ਕਰੀਏ ਤਾਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧਮਕੀਆਂ ਆਉਂਦੀਆਂ ਰਹਿੰਦੀਆਂ ਹਨ ਪਰ ਪੁਲਿਸ ਦੀਆਂ ਟੀਮਾਂ ਵੀ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ।ਦੱਸ ਦੇਈਏ ਕਿ ਪੁਲਿਸ ਵੱਲੋਂ ਗਣਤੰਤਰ ਦਿਵਸ ਨੂੰ ਲੈ ਕੇ ਸ਼ਹਿਰ ਦੇ ਹੋਟਲਾਂ, ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪਲਾਸਟਿਕਡੋਰ ਸਪਲਾਈ ਨਾ ਕਰਨ, ਜੇਕਰ ਕੋਈ ਵਿਅਕਤੀ ਪਲਾਸਟਿਕ ਜਾਂ ਚਾਈਨਾ ਡੋਰ ਨਾਲ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.