ਤਾਜਾ ਖਬਰਾਂ
ਅੰਮ੍ਰਿਤਸਰ, 24 ਜਨਵਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ 'ਤੇ ਅੱਜ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਭੇਜੀ ਗਈ ਸੂਚੀ ਅਨੁਸਾਰ ਸਾਰੇ ਵੀਜ਼ੇ ਦੇਣ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥਾ ਭੇਜੇ ਜਾਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਵਲੋਂ ਗਏ ਇਸ ਵਫ਼ਦ ਵਿਚ ਮੁੱਖ ਸਕੱਤਰ ਤੇ ਮੈਂਬਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਮੌਜੂਦ ਸਨ।
Get all latest content delivered to your email a few times a month.