ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਸਕੂਲ ਆਫ ਐਮੀਨੈਂਸ 'ਚ ਵਿਦਿਆਰਥੀਆਂ ਤੋਂ ਮਜ਼ਦੂਰੀ ਕਰਵਾਉਣ ਦਾ ਵੀਡੀਓ ਸਾਹਮਣੇਆਇਆ ਹੈ। ਇਹ ਸਕੂਲ ਜਵਾਹਰ ਨਗਰ ਇਲਾਕੇ ਵਿੱਚ ਹੈ। ਪਤਾ ਲੱਗਾ ਹੈ ਕਿ ਇਹ ਲਗਾਤਾਰ ਤੀਜਾ-ਚੌਥਾ ਦਿਨ ਹੈ ਜਦੋਂ ਸਕੂਲ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਹੋਣ ਕਾਰਨ ਵਿਦਿਆਰਥੀਆਂ ਨੂੰ ਅਜਿਹਾ ਕਰਨ ਲਈ ਕਿਹਾ ਜਾ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਸਕੂਲ ਦੇ ਮੈਨੇਜਰ ਤੇ ਪ੍ਰਿੰਸੀਪਲ 'ਤੇ ਵੱਡੀ ਕਾਰਵਾਈ ਕੀਤੀ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੈਨੇਜਰ ਨੂੰ ਡਿਸਮਿਸ ਅਤੇ ਪ੍ਰਿੰਸੀਪਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਮੀਨੈਂਸ) ਫਾਰ ਬੁਆਏ, ਜਵਾਹਰ ਨਗਰ ਦੇ ਵਿਦਿਆਰਥੀਆਂ ਨੂੰ ਅਧਿਕਾਰੀਆਂ ਨੇ ਬੋਰਡ ਇਮਤਿਹਾਨਾਂ ਤੋਂ ਕੁਝ ਦਿਨ ਪਹਿਲਾਂ ਕਲਾਸਾਂ ਵਿਚ ਜਾਣ ਦੀ ਬਜਾਏ ਕੈਂਪਸ ਵਿਚ ਉਸਾਰੀ ਵਾਲੀ ਥਾਂ 'ਤੇ ਰੇਤ ਦੀਆਂ ਬੋਰੀਆਂ ਲੈ ਕੇ ਜਾਣ ਲਈ ਕਿਹਾ ਹੈ।ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸ਼ੋਸਲ ਮੀਡੀਆ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬਰਦਾਸ਼ਤ ਕਰਨ ਯੋਗ ਨਹੀਂ ਹਨ। ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਅਜਿਹੀਆਂ ਘਟਨਾਵਾਂ ਬਰਦਾਸ਼ਤ ਨਹੀਂ ਹੋਣਗੀਆਂ।
Get all latest content delivered to your email a few times a month.