ਤਾਜਾ ਖਬਰਾਂ
ਚੰਡੀਗੜ੍ਹ- ਦੁੱਧ ਦੀਆਂ ਵਧਦੀਆਂ ਕੀਮਤਾਂ ਤੋਂ ਰਾਹਤ ਦਿੰਦਿਆਂ ਅਮੂਲ ਤੋਂ ਬਾਅਦ ਹੁਣ ਸਹਿਕਾਰੀ ਸਭਾ ਵੇਰਕਾ ਨੇ ਵੀ ਆਪਣੇ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਵੇਰਕਾ ਨੇ ਵੇਰਕਾ ਸਟੈਂਡਰਡ ਮਿਲਕ ਅਤੇ ਵੇਰਕਾ ਫੁੱਲ ਕਰੀਮ ਮਿਲਕ ਦੀ ਇੱਕ ਲੀਟਰ ਪੈਕਿੰਗ ਦੀ ਕੀਮਤ ਵਿੱਚ 1 ਰੁਪਏ ਦੀ ਕਟੌਤੀ ਕੀਤੀ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋਣਗੀਆਂ।
ਐਤਵਾਰ ਤੋਂ ਲਾਗੂ ਹੋਣ ਵਾਲੀਆਂ ਨਵੀਆਂ ਕੀਮਤਾਂ ਅਨੁਸਾਰ ਵੇਰਕਾ ਦਾ ਫੁੱਲ ਕਰੀਮ ਦੁੱਧ ਹੁਣ 61 ਰੁਪਏ ਪ੍ਰਤੀ ਲੀਟਰ ਜਦਕਿ ਵੇਰਕਾ ਸਟੈਂਡਰਡ ਦੁੱਧ 67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੋਵੇਗਾ। ਜਦੋਂ ਕਿ ਪਹਿਲਾਂ ਵੇਰਕਾ ਫੁੱਲ ਕਰੀਮ 62 ਰੁਪਏ ਅਤੇ ਸਟੈਂਡਰਡ ਦੁੱਧ 68 ਰੁਪਏ ਪ੍ਰਤੀ ਲੀਟਰ ਵਿੱਚ ਉਪਲਬਧ ਸੀ।
ਵੇਰਕਾ ਅੰਮ੍ਰਿਤਸਰ ਦੇ ਜਨਰਲ ਮੈਨੇਜਰ ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਵੇਰਕਾ ਦਾ ਦੁੱਧ ਸੰਤੁਲਿਤ ਅਤੇ ਪੌਸ਼ਟਿਕ ਹੈ। ਇਹ ਵਿਟਾਮਿਨ ਏ ਅਤੇ ਡੀ ਨਾਲ ਭਰਪੂਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਖਪਤਕਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
Get all latest content delivered to your email a few times a month.