ਤਾਜਾ ਖਬਰਾਂ
ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਇਸ ਦੌਰਾਨ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਸੁਤੰਤਰ ਨਿਗਰਾਨ ਵਜੋਂ ਇੱਥੇ ਮੌਜੂਦ ਰਹਿਣਗੇ। ਇਸ ਸਬੰਧੀ ਸੋਮਵਾਰ (27 ਜਨਵਰੀ) ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।
ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਕਿਹਾ ਕਿ ਮੇਅਰ ਦੇ ਕਾਰਜਕਾਲ ਦੌਰਾਨ ਹਾਈ ਕੋਰਟ ਦੇ ਹੁਕਮ ਲਾਗੂ ਰਹਿਣਗੇ। ‘ਆਪ’ ਨੇ ਇਸ ਮਾਮਲੇ ਵਿੱਚ ਮੰਗ ਕੀਤੀ ਸੀ ਕਿ ਪਿਛਲੇ ਮੇਅਰ ਨੇ ਪ੍ਰਧਾਨਗੀ ਸੰਭਾਲਣ ਦੇ ਦਿਨ ਤੋਂ ਇੱਕ ਸਾਲ ਮੰਨਿਆ ਜਾਵੇ। ਹਾਲਾਂਕਿ ਹਾਈਕੋਰਟ ਨੇ 30 ਜਨਵਰੀ ਨੂੰ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਐਡਵੋਕੇਟ ਫੈਰੀ ਸੋਫਤ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਸੁਪਰੀਮ ਕੋਰਟ ਵਿੱਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨਕੇ ਸਿੰਘ ਦੀ ਬੈਂਚ ਨੇ ਇਸ ਦੀ ਸੁਣਵਾਈ ਕੀਤੀ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ ਕਿ ਕੀ ਆਜ਼ਾਦ ਅਤੇ ਨਿਰਪੱਖ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਅਬਜ਼ਰਵਰ ਨਿਯੁਕਤ ਕੀਤੇ ਜਾ ਸਕਦੇ ਹਨ। ਅਦਾਲਤ ਨੇ ਮੌਜੂਦਾ ਮੇਅਰ ਕੁਲਦੀਪ ਕੁਮਾਰ ਵੱਲੋਂ ਕੌਂਸਲਰਾਂ ਨੂੰ ਵੋਟਿੰਗ ਲਈ ਆਜ਼ਾਦ ਅਤੇ ਨਿਰਪੱਖ ਵਿਕਲਪ ਮਿਲਣ ਬਾਰੇ ਚਿੰਤਾ ਪ੍ਰਗਟਾਈ ਸੀ।ਸੁਣਵਾਈ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਮੇਅਰ ਚੋਣਾਂ ਲਈ ਸੇਵਾਮੁਕਤ ਜੱਜ ਦੀ ਨਿਯੁਕਤੀ ਲਈ ਨੋਟਿਸ ਜਾਰੀ ਕਰੇ। ਉਹ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਇਸ ਦੌਰਾਨ ਚੋਣ ਪ੍ਰਕਿਰਿਆ ਜਾਰੀ ਰਹੇਗੀ।
Get all latest content delivered to your email a few times a month.