IMG-LOGO
ਹੋਮ ਪੰਜਾਬ, ਵਿਓਪਾਰ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਕਰੋੜਾਂ ਦੀ ਜਾਇਦਾਦ...

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਕਰੋੜਾਂ ਦੀ ਜਾਇਦਾਦ ਕੁਰਕ, ਜਲੰਧਰ ਈਡੀ ਨੇ ਕੀਤੀ ਕਾਰਵਾਈ

Admin User - Jan 29, 2025 06:50 PM
IMG

ਜਲੰਧਰ- ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੀ ਅਚੱਲ ਜਾਇਦਾਦ ਅਤੇ ਬੈਂਕ ਖਾਤਿਆਂ ਵਿੱਚ ਪਏ ਪੈਸੇ ਸਮੇਤ 5.58 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਜਲੰਧਰ ਈਡੀ ਵੱਲੋਂ ਸਾਬਕਾ ਚੇਅਰਮੈਨ ਰਮਨ ਬਾਲਾ ਦੇ ਕਾਰਜਕਾਲ ਦੌਰਾਨ ਹੋਏ ਘੁਟਾਲਿਆਂ ਨੂੰ ਲੈ ਕੇ ਕੀਤੀ ਗਈ ਹੈ।

ਦੱਸ ਦੇਈਏ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਮੌਜੂਦਾ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਈਡੀ ਨੂੰ ਭੇਜੇ ਇੱਕ ਪੱਤਰ ਵਿੱਚ ਲਿਖਿਆ ਸੀ ਕਿ ਰਮਨ ਬਾਲਾ ਸੁਬਰਾਮਨੀਅਮ ਦੇ ਕਾਰਜਕਾਲ ਦੌਰਾਨ ਐਲਡੀਪੀ ਸਕੀਮ ਤਹਿਤ ਅਲਾਟ ਕੀਤੇ ਗਏ ਪਲਾਟਾਂ ਵਿੱਚ ਧਾਂਦਲੀ ਦੀ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਪਹਿਲਾਂ ਇਸ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਵੱਲੋਂ ਕੀਤੀ ਗਈ ਅਤੇ ਫਿਰ ਤਿੰਨ ਮਹੀਨੇ ਪਹਿਲਾਂ ਈਡੀ ਵੀ ਇਸ ਮਾਮਲੇ ਵਿੱਚ ਐਕਸ਼ਨ ਮੋਡ ਵਿੱਚ ਆ ਗਈ।

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਜਲੰਧਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲਆਈਟੀ) ਦੇ ਤਤਕਾਲੀ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੀ 5.58 ਕਰੋੜ ਰੁਪਏ ਦੀ ਅਚੱਲ ਜਾਇਦਾਦ ਅਤੇ ਬੈਂਕ ਬੈਲੰਸ ਅਸਥਾਈ ਤੌਰ 'ਤੇ ਕੁਰਕ ਕਰ ਲਏ ਹਨ। ਕਾਰਜ ਸਾਧਕ ਅਫ਼ਸਰ ਕੁਲਜੀਤ ਕੌਰ ਅਤੇ ਨਿਊ ਸੀਨੀਅਰ ਸੈਕੰਡਰੀ ਸਕੂਲ ਸੋਸਾਇਟੀ ਸਰਾਭਾ ਨਗਰ, ਲੁਧਿਆਣਾ ਖ਼ਿਲਾਫ਼ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ (ਪੀਐਮਐਲਏ), 2002 ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.