ਤਾਜਾ ਖਬਰਾਂ
ਐੱਸਏਐੱਸ ਨਗਰ : ਹੁਣ ਪੰਜਾਬ ਵਿਚ ਲੋਕਾਂ ਨੂੰ ਬਿਜਲੀ ਬਿੱਲ ਪੰਜਾਬੀ ਭਾਸ਼ਾ ਵਿਚ ਵੀ ਮਿਲਣ ਲੱਗੇ ਹਨ। ਇਸ ਤੋਂ ਪਹਿਲਾਂ ਸਿਰਫ਼ ਅੰਗਰੇਜ਼ੀ ਵਿਚ ਹੀ ਬਿੱਲ ਦੀ ਪਰਚੀ ਮਿਲਦੀ ਸੀ। ਹੁਣ ਵਿਭਾਗ ਵੱਲੋਂ ਅੰਗਰੇਜ਼ੀ ਦੇ ਨਾਲ ਪੰਜਾਬੀ ਭਾਸ਼ਾ ਵਿਚ ਵੀ ਬਿੱਲ ਪ੍ਰਿੰਟ ਕਰਕੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਬਿਜਲੀ ਬਿੱਲਾਂ ਨੂੰ ਪੰਜਾਬੀ ਭਾਸ਼ਾ ’ਚ ਜਾਰੀ ਕਰਨ ਦੀ ਮੰਗ ਵਾਲੀ ਰਿੱਟ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਕਿ 26 ਦਸੰਬਰ ਤੋਂ ਇਹ ਵਿਵਸਥਾ ਲਾਗੂ ਕੀਤੀ ਜਾ ਚੁੱਕੀ ਹੈ ਜਦਕਿ ਹੁਣ ਬਿਜਲੀ ਦੇ ਬਿੱਲ ਪੰਜਾਬੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ ਵਿਚ ਆ ਰਹੇ ਹਨ। ਇਸ ਰਿੱਟ ਵਿਚ ਬਿੱਲ ਪੰਜਾਬੀ ਵਿਚ ਪ੍ਰਿੰਟ ਕਰਨ ਦੀ ਮੰਗ ਕਰਦੇ ਹੋਏ ਕਿਹਾ ਗਿਆ ਸੀ ਕਿ ਸੂਬੇ ਦੇ ਪਿੰਡਾਂ ਵਿਚ ਲੋਕਾਂ ਨੂੰ ਅੰਗਰੇਜ਼ੀ ਨਾ ਆਉਣ ਕਰਕੇ ਬਿਜਲੀ ਦੇ ਬਿੱਲਾਂ ਨੂੰ ਸਮਝਣ ਵਿਚ ਦਿੱਕਤ ਆਉਂਦੀ ਹੈ। ਜਿਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਿਜਲੀ ਬਿੱਲ ਦੋਹਾਂ ਭਾਸ਼ਾਵਾਂ ਵਿਚ ਪ੍ਰਿੰਟ ਕਰਨੇ ਸ਼ੁਰੂ ਕਰ ਦਿੱਤੇ।
Get all latest content delivered to your email a few times a month.