IMG-LOGO
ਹੋਮ ਪੰਜਾਬ: ਰਾਜਾ ਵੜਿੰਗ ਨੇ ਆਪ ਨਾਲ ਗੱਠਜੋੜ ਬਾਰੇ ਕਿਹਾ- ਨਾ ਕੀਤਾ...

ਰਾਜਾ ਵੜਿੰਗ ਨੇ ਆਪ ਨਾਲ ਗੱਠਜੋੜ ਬਾਰੇ ਕਿਹਾ- ਨਾ ਕੀਤਾ ਤੇ ਨਾ ਹੀ ਕਰਾਂਗੇ, ਸਿਆਸਤ ਤੋਂ ਕਿਨਾਰਾ ਕਰਨ ਨੂੰ ਦੇਵਾਂਗਾ ਤਰਜੀਹ

Admin User - Jan 30, 2025 11:22 AM
IMG

ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਬਚਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਾਲ ਨਾ ਗੱਠਜੋੜ ਕੀਤਾ ਗਿਆ ਹੈ ਅਤੇ ਨਾ ਹੀ ਭਵਿੱਖ ਵਿੱਚ ਹੋਵੇਗਾ। ਜੇਕਰ ਗੱਠਜੋੜ ਹੁੰਦਾ ਹੈ ਤਾਂ ਉਹ ਸਿਆਸਤ ਤੋਂ ਕਿਨਾਰਾ ਕਰਨ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੀ ਪਾਰਟੀਆਂ ਦੇ ਉਮੀਦਵਾਰ ਇੱਕ ਦੂਸਰੇ ਦੇ ਸਾਹਮਣੇ ਖੜ੍ਹ ਕੇ ਲੜ ਰਹੇ ਹਨ। ਵੜਿੰਗ ਨੇ ਕਿਹਾ ਕਿ ਇਕ ਦਿਨ ਪਹਿਲਾਂ ਰਾਹੁਲ ਗਾਂਧੀ ਦੀ ਟਿੱਪਣੀ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਇਸ ਮੁੱਦੇ 'ਤੇ ਕਾਂਗਰਸ ਦਾ ਕੀ ਸਟੈਂਡ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਵਿਚਾਲੇ ਵਿਵਾਦ ਪਾਰਟੀ ਦਾ ਮਾਮਲਾ ਹੈ। ਵੜਿੰਗ ਨੇ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ।

ਵੜਿੰਗ ਨੇ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਜਨਤਕ ਮੰਚ 'ਤੇ ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚ ਕੁੱਝ ਗਲਤਫਹਿਮੀਆਂ ਹਨ, ਉਹ ਇਕੱਠੇ ਬੈਠ ਕੇ ਹੀ ਹੱਲ ਹੋ ਜਾਂਦੀਆਂ ਹਨ। ਵੜਿੰਗ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਆਗੂਆਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ 'ਤੇ ਸਪੱਸ਼ਟ ਕਿਹਾ ਕਿ ਕਿਸੇ ਵੀ ਆਗੂ ਨੂੰ ਜੋ ਵੀ ਕਹਿਣਾ ਹੋਵੇ, ਉਹ ਪਾਰਟੀ ਪਲੇਟਫਾਰਮ 'ਤੇ ਹੀ ਕਹੇ ਅਤੇ ਬੇਲੋੜੀ ਬਿਆਨਬਾਜ਼ੀ ਨਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜਿਮਨੀ ਚੋਣ ਬਾਰੇ ਪਾਰਟੀ ਵੱਲੋਂ ਸਮਾਂ ਆਉਣ ’ਤੇ ਢੁੱਕਵਾਂ ਫ਼ੈਸਲਾ ਲੈ ਲਿਆ ਜਾਵੇਗਾ। ਵੜਿੰਗ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਉਨ੍ਹਾਂ ਬਿਆਨਾਂ ਨੂੰ ਬੇਬੁਨਿਆਦ ਕਰਾਰ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ‘ਆਪ’ ਦੀ ਬੱਸ ਵਿੱਚ ਬੈਠੇ ਹਨ। ਵੜਿੰਗ ਨੇ ਬਿੱਟੂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਾ ਲੈਣ ਲਈ ਕਿਹਾ। ਕਈ ਵਾਰ ਲਖਨਊ ਜਾਂਦੇ ਹੋਏ ਉਹ ਮੁੰਬਈ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਬੱਸ ਵਿੱਚ ਬੈਠ ਕੇ ਹੀ ਗਏ ਸਨ। ਸਮਾਰਟ ਸਿਟੀ ਅਤੇ ਬੁੱਢਾ ਨਾਲਾ ਪ੍ਰਾਜੈਕਟ ਬਾਰੇ ਵੜਿੰਗ ਨੇ ਕਿਹਾ ਕਿ ਇਸ ਸਬੰਧੀ ਡੀਸੀ ਨਾਲ ਗੱਲਬਾਤ ਕੀਤੀ ਗਈ ਹੈ। ਉਹ ਬਾਹਰ ਚਲੇ ਗਏ ਹਨ ਅਤੇ ਵਾਪਸੀ ਤੋਂ ਬਾਅਦ ਸਮਾਰਟ ਸਿਟੀ ਦੇ ਮੁਕੰਮਲਅਤੇ ਅਧੂਰੇ ਪਏ ਪ੍ਰੋਜੈਕਟਾਂ ਦਾ ਜਾਇਜ਼ਾ ਲੈਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.