ਤਾਜਾ ਖਬਰਾਂ
ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਦੇ ਫਰਿਜ਼ਨੋ ਵਿੱਚ ਇੱਕ ਪਬਲਿਕ ਐਲੀਮੈਂਟਰੀ ਸਕੂਲ ਦਾ ਨਾਮ ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਸਵਰਗੀ ਜਸਵੰਤ ਸਿੰਘ ਖਾਲੜਾ ਦੇ ਨਾਮ 'ਤੇ ਰੱਖਿਆ ਜਾਵੇਗਾ। ਇਸ ਸਬੰਧ ਵਿੱਚ ਫੈਸਲਾ ਮੰਗਲਵਾਰ ਦੇਰ ਰਾਤ ਫਰਿਜ਼ਨੋ ਦੇ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ ਦੀ ਮੀਟਿੰਗ ਦੌਰਾਨ ਲਿਆ ਗਿਆ, ਜਦੋਂ ਬੋਰਡ ਦੇ ਸੱਤ ਵਿੱਚੋਂ ਘੱਟੋ-ਘੱਟ ਛੇ ਮੈਂਬਰਾਂ ਨੇ ਪ੍ਰਸਤਾਵ ਦੇ ਹੱਕ ਵਿੱਚ ਵੋਟ ਦਿੱਤੀ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਰਹਿਣ ਵਾਲੇ ਖਾਲੜਾ ਨੂੰ "ਲਾਵਾਰਿਸ ਲਾਸ਼ਾਂ ਦਾ ਵਾਰਿਸ" ਵਜੋਂ ਜਾਣਿਆ ਜਾਂਦਾ ਹੈ, ਉਨ੍ਹਾਂ ਨੇ ਅਤਿਵਾਦ ਦੇ ਸਮੇਂ ਦੌਰਾਨ ਪੰਜਾਬ ਪੁਲਿਸ ਦੁਆਰਾ ਸਿੱਖ ਨੌਜਵਾਨਾਂ ਦੇ ਕਥਿਤ ਝੂਠੇ ਮੁਕਾਬਲਿਆਂ ਵਿਰੁਧ ਜ਼ੋਰਦਾਰ ਲੜਾਈ ਲੜੀ। ਉਹ ਗੈਰ-ਨਿਆਇਕ ਕਤਲਾਂ ਵਿੱਚ ਮਾਰੇ ਗਏ ਅਜਿਹੇ ਨੌਜਵਾਨਾਂ ਦੀਆਂ ਲਾਵਾਰਿਸ ਲਾਸ਼ਾਂ ਦਾ ਸਸਕਾਰ ਵੀ ਕਰਦੇ ਸੀ। ਸਤੰਬਰ 1995 ਵਿੱਚ ਪੰਜਾਬ ਪੁਲਿਸ ਦੁਆਰਾ ਉਨ੍ਹਾਂ ਨੂੰ ਕਥਿਤ ਤੌਰ 'ਤੇ ਅਗਵਾ ਕਰ ਕੇ ਮਾਰ ਦਿੱਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਦੇ ਕਤਲ ਲਈ ਚਾਰ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।
Get all latest content delivered to your email a few times a month.