IMG-LOGO
ਹੋਮ ਰਾਸ਼ਟਰੀ: ਦਿੱਲੀ ਵਿਧਾਨ ਸਭਾ ਚੋਣਾਂ ਤੋਂ 5 ਦਿਨ ਪਹਿਲਾ ਆਪ ਨੂੰ...

ਦਿੱਲੀ ਵਿਧਾਨ ਸਭਾ ਚੋਣਾਂ ਤੋਂ 5 ਦਿਨ ਪਹਿਲਾ ਆਪ ਨੂੰ ਵੱਡਾ ਝਟਕਾ, ਕੇਜਰੀਵਾਲ ਦੇ 8 ਵਿਧਾਇਕਾਂ ਨੇ ਦਿੱਤਾ ਅਸਤੀਫਾ

Admin User - Jan 31, 2025 11:06 PM
IMG

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਤੋਂ 5 ਦਿਨ ਪਹਿਲਾਂ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ 8 ਵਿਧਾਇਕਾਂ ਨੇ ਪਾਰਟੀ ਅਤੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਸਾਰਿਆਂ ਨੇ ਅਸਤੀਫ਼ੇ ਦਾ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਨਾ ਮਿਲਣ ਅਤੇ ਪਾਰਟੀ ਵਿੱਚ ਭ੍ਰਿਸ਼ਟਾਚਾਰ ਨੂੰ ਦੱਸਿਆ। ਮਹਿਰੌਲੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਨਰੇਸ਼ ਯਾਦਵ ਨੇ ਕਿਹਾ, 'ਆਪ' ਭਾਰਤੀ ਰਾਜਨੀਤੀ ਤੋਂ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਭ੍ਰਿਸ਼ਟਾਚਾਰ ਵਿਰੁੱਧ ਅੰਨਾ ਅੰਦੋਲਨ ਤੋਂ ਉਭਰੀ ਹੈ। ਪਰ ਹੁਣ ਮੈਨੂੰ ਇਸ ਗੱਲ ਦਾ ਬਹੁਤ ਦੁੱਖ ਹੈ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਘੱਟ ਨਹੀਂ ਕਰ ਸਕੀ, ਸਗੋਂ ਖੁਦ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਫਸ ਗਈ ਹੈ।

ਦੂਜੇ ਪਾਸੇ ਵਿਧਾਇਕਾਂ ਦੇ ਅਸਤੀਫ਼ੇ 'ਤੇ 'ਆਪ' ਵਿਧਾਇਕ ਰਿਤੂਰਾਜ ਝਾਅ ਨੇ ਭਾਜਪਾ 'ਤੇ ਵਿਧਾਇਕਾਂ ਨੂੰ ਲੁਭਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ, 'ਮੈਨੂੰ ਵੀ ਪਾਰਟੀ ਛੱਡਣ ਦਾ ਲਾਲਚ ਦਿੱਤਾ ਗਿਆ। ਪਰ ਮੈਂ ਆਖਰੀ ਸਾਹ ਤੱਕ 'ਆਪ' 'ਚ ਰਹਾਂਗਾ।

ਇਸ ਦੇ ਨਾਲ ਹੀ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਦਿੱਲੀ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਕਿਹਾ- ਮੈਨੂੰ ਵਿਧਾਇਕਾਂ ਦੇ ਅਸਤੀਫੇ ਦੀ ਜਾਣਕਾਰੀ ਨਹੀਂ ਹੈ। ਮੈਂ 5 ਵਜੇ ਸਕੱਤਰੇਤ ਛੱਡਿਆ। ਉਸ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.