ਤਾਜਾ ਖਬਰਾਂ
ਨਵੀਂ ਦਿੱਲੀ- ਮਸ਼ਹੂਰ ਬਾਲੀਵੁੱਡ ਗਾਇਕ ਸੋਨੂੰ ਨਿਗਮ ਨੇ ਸੋਮਵਾਰ, 3 ਫਰਵਰੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਭਵਨ ਦੇ ਓਪਨ ਥੀਏਟਰ ਦੇ ਉਦਘਾਟਨ ਮੌਕੇ ਇੱਕ ਪਰਫਾਰਮੈਂਸ ਵੀ ਦਿੱਤੀ। ਇਸ ਤੋਂ ਇੱਕ ਦਿਨ ਪਹਿਲਾਂ ਹੀ ਪੁਣੇ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਸੋਨੂੰ ਨਿਗਮ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਰਾਸ਼ਟਰਪਤੀ ਦਫਤਰ ਵੱਲੋਂ ਐਕਸ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ 'ਚ ਲਿਖਿਆ ਹੈ, 'ਪ੍ਰਸਿੱਧ ਗਾਇਕ ਅਤੇ ਸੰਗੀਤ ਨਿਰਦੇਸ਼ਕ ਸੋਨੂੰ ਨਿਗਮ ਨੇ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਭਵਨ ਦਿਵਸ ਦੇ ਮੌਕੇ 'ਤੇ ਰਾਸ਼ਟਰਪਤੀ ਭਵਨ ਵਿਖੇ ਨਵੇਂ ਬਣੇ ਓਪਨ ਏਅਰ ਥੀਏਟਰ ਵਿੱਚ ਵੀ ਪ੍ਰਦਰਸ਼ਨ ਕੀਤਾ।
Get all latest content delivered to your email a few times a month.