ਤਾਜਾ ਖਬਰਾਂ
ਨਵੀਂ ਦਿੱਲੀ-ਸੰਸਦ ਦੇ ਬਜਟ ਸੈਸ਼ਨ ਦਾ ਅੱਜ (4 ਫਰਵਰੀ) ਚੌਥਾ ਦਿਨ ਹੈ। ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ ਦੌਰਾਨ ਸਪਾ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਚਰਚਾ ਦੀ ਸ਼ੁਰੂਆਤ ਕੀਤੀ।ਅਖਿਲੇਸ਼ ਨੇ ਮਹਾਕੁੰਭ ਘਟਨਾ 'ਤੇ 2 ਮਿੰਟ ਦਾ ਮੌਨ ਰੱਖਣ ਦੀ ਮੰਗ ਕੀਤੀ। ਸਪੀਕਰ ਨੇ ਇਸ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਤ੍ਰਿਣਮੂਲ ਕਾਂਗਰਸ ਨੇ ਮੰਗਲਵਾਰ ਨੂੰ ਪੱਛਮੀ ਬੰਗਾਲ ਦਾ ਨਾਮ ਬਦਲ ਕੇ ਬੰਗਲਾ ਰੱਖਣ ਦੀ ਮੰਗ ਕਰਦਿਆਂ ਕਿਹਾ ਕਿ ਇਹ ਰਾਜ ਦੇ ਇਤਿਹਾਸ ਅਤੇ ਸੱਭਿਆਚਾਰ ਦੀ ਛਾਪ ਹੈ। ਰਾਜ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦੇ ਹੋਏ ਪਾਰਟੀ ਦੇ ਸੰਸਦ ਮੈਂਬਰ ਰਿਤਬਰਤਾ ਬੈਨਰਜੀ ਨੇ ਕਿਹਾ ਕਿ ਜੁਲਾਈ 2018 ਵਿੱਚ ਪੱਛਮੀ ਬੰਗਾਲ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਰਾਜ ਦਾ ਨਾਮ ਬਦਲਣ ਦਾ ਮਤਾ ਪਾਸ ਕੀਤਾ ਸੀ, ਪਰ ਕੇਂਦਰ ਨੇ ਅਜੇ ਤੱਕ ਇਸ ਲਈ ਸਹਿਮਤੀ ਨਹੀਂ ਦਿੱਤੀ ਹੈ।
Get all latest content delivered to your email a few times a month.