IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਸਿੱਖਿਆ, 51 ਹਜ਼ਾਰ ਕੈਨੇਡੀਅਨ ਡਾਲਰ ਵਾਲੇ ਢਾਹਾਂ ਸਾਹਿਤ ਇਨਾਮ-2025 ਲਈ ਪੁਸਤਕਾਂ...

51 ਹਜ਼ਾਰ ਕੈਨੇਡੀਅਨ ਡਾਲਰ ਵਾਲੇ ਢਾਹਾਂ ਸਾਹਿਤ ਇਨਾਮ-2025 ਲਈ ਪੁਸਤਕਾਂ ਦੀਆਂ ਨਾਮਜ਼ਦਗੀਆਂ ਆਰੰਭ

Admin User - Feb 05, 2025 07:25 AM
IMG

ਵੈਨਕੂਵਰ/ਬੰਗਾ-   ਕੈਨੇਡਾ ਦੀ ਧਰਤੀ ਤੋਂ ਆਰੰਭ ਹੋਏ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ 51000 ਕੈਨੇਡੀਅਨ ਡਾਲਰ ਦੇ ਕੌਮਾਂਤਰੀ ਪ੍ਰਸਿੱਧੀ ਵਾਲੇ ਢਾਹਾਂ ਸਾਹਿਤ ਇਨਾਮ ਸਾਲ 2025 ਲਈ  ਨਾਮਜ਼ਦਗੀਆਂ ਹੁਣ ਪ੍ਰਵਾਨ ਕਰਨੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਖ 28 ਫਰਵਰੀ 2025 ਹੈ । ਇਹ ਜਾਣਕਾਰੀ ਢਾਹਾਂ ਸਾਹਿਤ ਇਨਾਮ ਦੇ ਬਾਨੀ ਬਰਜਿੰਦਰ ਸਿੰਘ ਢਾਹਾਂ ਦੁਆਰਾ  ਦਿੱਤੀ ਗਈ । ਉਹਨਾਂ ਕਿਹਾ ਕਿ ਇਸ ਸਨਮਾਨ ਮਾਂ-ਬੋਲੀ ਪੰਜਾਬੀ ਵਿਚ ਸਮੁੱਚੇ ਸੰਸਾਰ ਵਿਚ ਰਚੇ ਗਏ ਉੱਤਮ ਸਾਹਿਤ ਦੀ ਪਛਾਣ ਕਰਨ ਅਤੇ  ਪੰਜਾਬੀ ਸਾਹਿਤ-ਸਿਰਜਣਾ ਨੂੰ ਉਤਸ਼ਾਹ ਦੇਣ ਦੇ ਮਨੋਰਥ ਨਾਲ ਸ਼ੁਰੂ ਕੀਤਾ ਗਿਆ । ਜੋ ਕੌਮਾਂਤਰੀ ਪੱਧਰ ਉੱਤੇ ਮਾਂ ਬੋਲੀ ਪੰਜਾਬੀ ਦੀ ਗੁਰਮੁਖੀ ਜਾਂ ਸ਼ਾਹਮੁਖੀ  ਲਿਪੀ ਵਿਚ ਛਪੇ ਨਾਵਲ ਤੇ ਕਹਾਣੀ ਦੀਆਂ ਤਿੰਨ ਕਿਤਾਬਾਂ ਨੂੰ ਦਿੱਤਾ ਜਾਂਦਾ ਹੈ । ਜਿਸ ਵਿਚ ਤਿੰਨ ਪੁਸਤਕਾਂ ਵਿਚੋ ਇੱਕ ਨੂੰ 25 ਹਜ਼ਾਰ ਕੈਨੇਡੀਅਨ ਡਾਲਰ ਦਾ ਇਨਾਮ ਅਤੇ ਦੋ ਪੁਸਤਕਾਂ ਨੂੰ 10-10 ਹਜ਼ਾਰ ਕੈਨੇਡੀਅਨ ਡਾਲਰ ਦਾ ਢਾਹਾਂ ਸਾਹਿਤ ਇਨਾਮ ਬਹੁਤ ਸਤਿਕਾਰ ਸਹਿਤ ਭੇਟ ਕੀਤਾ ਜਾਂਦਾ ਹੈ । ਇਸ ਮੌਕੇ ਜੇਤੂ ਕਿਤਾਬਾਂ ਦੇ ਲੇਖਕਾਂ ਨੂੰ ਗੁਰਮੁਖੀ ਜਾਂ ਸ਼ਾਹਮੁਖੀ ਵਿੱਚ ਲਿਪੀਅੰਤਰਨ ਕਰਨ ਲਈ ਵੀ 6,000 ਕੈਨੇਡੀਅਨ ਡਾਲਰ ਦਾ ਵਿਸ਼ੇਸ਼ ਸਨਮਾਨ ਵੀ ਭੇਟ ਕੀਤਾ ਜਾਂਦਾ ਹੈ। ਢਾਹਾਂ ਸਾਹਿਤ ਇਨਾਮ ਵੱਲੋਂ  11 ਸਾਲਾਂ ਦੇ ਸਫਰ ਵਿਚ ਹੁਣ ਤੱਕ ਭਾਰਤ, ਪਾਕਿਸਤਾਨ, ਅਮਰੀਕਾ, ਇੰਗਲੈਂਡ ਅਤੇ ਕੈਨੇਡਾ ਦੇ ਪੰਜਾਬੀ ਲੇਖਕਾਂ ਦੀਆਂ  33  ਨਾਮਵਰ ਪੁਸਤਕਾਂ  ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿਚ ਨਾਵਲ ਤੇ ਕਹਾਣੀ ਸੰਗ੍ਰਿਹ ਸ਼ਾਮਿਲ ਹਨ ।   ਢਾਹਾਂ ਨੇ ਇਸ ਮੌਕੇ  ਢਾਹਾਂ ਸਾਹਿਤ ਇਨਾਮ ਨੂੰ ਦੇਸ-ਵਿਦੇਸ ਦੇ ਲੇਖਕਾਂ, ਪ੍ਰਕਾਸ਼ਿਕਾਂ ਅਤੇ ਪਾਠਕਾਂ ਵੱਲੋ ਦਿੱਤੇ ਜਾ ਰਹੇ ਪਿਆਰ-ਸਤਿਕਾਰ ਲਈ ਤਹਿ ਦਿਲੋਂ ਧੰਨਵਾਦ ਕੀਤਾ।
          ਢਾਹਾਂ ਨੇ ਨਾਮਜ਼ਦਗੀਆਂ ਦਾਖਲ ਕਰਨ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਸਾਲ 2025 ਦੇ ਢਾਹਾਂ ਇਨਾਮ ਲਈ  ਪ੍ਰਕਾਸ਼ਿਤ ਨਾਵਲ ਜਾਂ ਕਹਾਣੀਆਂ ਦੀ ਕਿਤਾਬ ਨਾਮਜ਼ਦ ਕਰਨ ਦੇ ਚਾਹਵਾਨ ਲੇਖਕ, ਪ੍ਰਕਾਸ਼ਿਕ  ਨਾਮਜ਼ਦਗੀ ਫਾਰਮ ਭਰ ਕੇ  ਸੰਬਧਿਤ ਪੁਸਤਕ ਦੀਆਂ ਤਿੰਨ ਕਾਪੀਆਂ ਨੂੰ ਢਾਹਾਂ ਇਨਾਮ ਦੇ ਮੁੱਖ ਦਫਤਰ Dhahan Prize Book Submission # 1058 – 2560 Shell Road Richmond, B.C.,  Canada V6X 0B8 ਜਾਂ ਈਮੇਲ [email protected]  'ਤੇ ਭੇਜ ਸਕਦੇ ਹਨ  । ਇਸ ਸਬੰਧੀ ਹੋਰ ਜਾਣਕਾਰੀ  ਵੈਬਸਾਈਟ www.dhahanprize.com  ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਿਸ ਤੋਂ ਲੇਖਕ-ਪ੍ਰਕਾਸ਼ਿਕ ਤਿੰਨ ਭਾਸ਼ਾਵਾਂ ਗੁਰਮੁਖੀ, ਸ਼ਾਹਮੁਖੀ ਅਤੇ ਅੰਗਰੇਜ਼ੀ ਵਿਚ ਜਾਣਕਾਰੀ ਮਿਲ ਸਕਦੀ ਹੈ । ਵਰਨਣਯੋਗ ਹੈ ਕਿ ਢਾਹਾਂ ਇਨਾਮ ਪੰਜਾਬੀ ਭਾਸ਼ਾ ਦਾ ਸਭ ਤੋਂ ਵੱਡਾ ਸਨਮਾਨ ਹੈ, ਜੋ ਪੰਜਾਬੀ ਸਾਹਿਤ ਰਚਨਾ ਨੂੰ ਉਤਸ਼ਾਹਿਤ ਕਰਨ, ਸੰਸਾਰ ਦੇ ਵੱਖ ਵੱਖ ਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀ ਭਾਈਚਾਰੇ ਨੂੰ ਆਪਸ ਵਿੱਚ ਜੋੜਨ ਅਤੇ ਕੌਮਾਂਤਰੀ ਪੱਧਰ 'ਤੇ ਪੰਜਾਬੀ ਸਾਹਿਤ ਦਾ ਪ੍ਰਚਾਰ ਤੇ ਪਸਾਰ ਕਾਰਜਸ਼ੀਲ ਹੈ । ਇਸ ਨਾਲ ਪੰਜਾਬੀ ਲੇਖਕਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਨਿਵੇਕਲੀ ਪਛਾਣ ਮਿਲਦੀ ਹੈ ਅਤੇ ਜਿਸ ਰਾਹੀਂ ਉਹ ਦੁਨੀਆ ਭਰ ਦੇ ਬਹੁ-ਭਾਸ਼ੀ ਪਾਠਕਾਂ ਤੱਕ ਪਹੁੰਚ ਸਕਦੇ ਹਨ ।
        ਢਾਹਾਂ ਇਨਾਮ ਦੀ ਸਥਾਪਨਾ ਬਰਜ ਢਾਹਾਂ (ਬਰਜਿੰਦਰ ਸਿੰਘ) ਅਤੇ ਉਹਨਾਂ ਧਰਮਪਤਨੀ ਰੀਟਾ ਢਾਹਾਂ ਦੁਆਰਾ ਪਰਿਵਾਰ, ਦੋਸਤਾਂ ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਸਹਿਯੋਗ ਨਾਲ ਵੈਨਕੂਵਰ, ਕੈਨੇਡਾ ਵਿੱਚ ਸਾਲ 2013 ਵਿਚ ਕੀਤੀ ਸੀ । ਢਾਹਾਂ ਸਾਹਿਤ ਇਨਾਮ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ (ਕਨੈਡਾ) ਸਥਾਪਿਤ ਹੋਇਆ ਸੀ, ਜਿੱਥੇ ਪੰਜਾਬੀ ਲੋਕਾਂ ਦਾ, ਪੰਜਾਬੀ ਭਾਸ਼ਾ ਦਾ ਅਤੇ ਪੰਜਾਬੀ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ । ਇਸ ਤੋਂ ਇਲਾਵਾ ਮਾਣ ਵਾਲੀ ਗੱਲ ਹੈ ਕਿ ਪੰਜਾਬੀ  ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਜੋ ਇਸ ਦੇਸ਼ ਦੇ ਬਹੁ-ਸੱਭਿਆਚਾਰਕ ਤਾਣੇ-ਬਾਣੇ ਵਿੱਚ ਇੱਕ ਮਜ਼ਬੂਤ ਥੰਮ ਦਾ ਕੰਮ ਕਰ ਰਹੀ ਹੈ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.