ਤਾਜਾ ਖਬਰਾਂ
ਮੁੰਬਈ- ਜੂਨ 2024 'ਚ ਸਲਮਾਨ ਖਾਨ ਨੂੰ ਮਾਰਨ ਦੇ ਇਰਾਦੇ ਨਾਲ ਉਨ੍ਹਾਂ ਦੇ ਪਨਵੇਲ ਫਾਰਮ ਹਾਊਸ ਦੀ ਰੇਕੀ ਕਰਨ ਵਾਲੇ ਦੋ ਦੋਸ਼ੀਆਂ ਨੂੰ ਬੰਬੇ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐਨ. ਆਰ. ਬੋਰਕਰ ਨੇ ਇਸ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਵਸਪੀ ਮਹਿਮੂਦ ਖਾਨ ਉਰਫ ਵਸੀਮ ਚਿਕਨਾ ਅਤੇ ਗੌਰਵ ਵਿਨੋਦ ਭਾਟੀਆ ਉਰਫ ਸੰਦੀਪ ਬਿਸ਼ਨੋਈ ਨੂੰ ਇਹ ਕਹਿੰਦਿਆਂ ਜ਼ਮਾਨਤ ਦੇ ਦਿੱਤੀ ਕਿ ਉਨ੍ਹਾਂ ਖਿਲਾਫ ਕੋਈ ਠੋਸ ਸਬੂਤ ਨਹੀਂ ਮਿਲਿਆ। ਅਦਾਲਤ 'ਚ ਹੋਈ ਸੁਣਵਾਈ 'ਚ ਕਿਹਾ ਗਿਆ ਸੀ ਕਿ ਵਸੀਮ ਚਿਕਨਾ ਅਤੇ ਸੰਦੀਪ ਬਿਸ਼ਨੋਈ ਉਸ ਵਟਸਐਪ ਗਰੁੱਪ ਦਾ ਹਿੱਸਾ ਸਨ, ਜਿੱਥੇ ਸਲਮਾਨ ਦੀ ਹੱਤਿਆ ਦੀ ਸਾਜ਼ਿਸ਼ ਰਚੀ ਗਈ ਸੀ, ਪਰ ਇਨ੍ਹਾਂ ਦੋਵਾਂ ਦਾ ਅਭਿਨੇਤਾ 'ਤੇ ਹਮਲੇ ਨਾਲ ਕੋਈ ਸਿੱਧਾ ਸਬੰਧ ਨਹੀਂ ਸੀ।
ਦੱਸ ਦੇਈਏ ਕਿ 14 ਅਪ੍ਰੈਲ 2024 ਨੂੰ ਸਲਮਾਨ ਦੇ ਘਰ ਗਲੈਕਸੀ ਅਪਾਰਟਮੈਂਟ 'ਤੇ ਗੋਲੀਬਾਰੀ ਹੋਈ ਸੀ। 24 ਅਪ੍ਰੈਲ ਨੂੰ ਨਵੀਂ ਮੁੰਬਈ ਪੁਲਿਸ ਨੇ ਪਨਵੇਲ 'ਚ ਸਲਮਾਨ ਦੀ ਕਾਰ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਲਾਰੈਂਸ ਗੈਂਗ ਦੇ ਚਾਰ ਗੁਰਗਿਆ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਗੌਰਵ ਭਾਟੀਆ, ਵਸਪੀ ਖਾਨ ਉਰਫ ਵਸੀਮ ਚਿਕਨਾ, ਧਨੰਜੈ ਉਰਫ ਅਜੈ ਕਸ਼ਯਪ ਅਤੇ ਜੀਸ਼ਾਨ ਖਾਨ ਉਰਫ ਜਾਵੇਦ ਖਾਨ ਵਜੋਂ ਹੋਈ ਹੈ। ਮਾਮਲੇ ਦੇ ਪੰਜਵੇਂ ਮੁਲਜ਼ਮ ਨੂੰ ਪੁਲੀਸ ਨੇ 3 ਜੂਨ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ 'ਚ ਕੁੱਲ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
Get all latest content delivered to your email a few times a month.