ਤਾਜਾ ਖਬਰਾਂ
ਚੰਡੀਗੜ੍ਹ- ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਟਕਰਾਅ ਵਧ ਗਿਆ ਹੈ। ਦੋਵੇਂ ਪਾਰਟੀਆਂ ਦੇ ਆਗੂ ਲਗਾਤਾਰ ਇੱਕ ਦੂਜੇ 'ਤੇ ਦੋਸ਼ ਲਗਾ ਰਹੇ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੇ ਬਠਿੰਡਾ ਦੇ 19 ਕਾਂਗਰਸੀ ਕੌਂਸਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਕੌਂਸਲਰਾਂ 'ਤੇ ਮੇਅਰ ਚੋਣਾਂ ਵਿੱਚ ਕਰਾਸ ਵੋਟਿੰਗ ਦਾ ਸ਼ੱਕ ਹੈ। ਉਨ੍ਹਾਂ ਨੂੰ ਤਿੰਨ ਦਿਨਾਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਕਿਹਾ ਹੈ ਕਿ ਜੇਕਰ ਸਾਰੇ ਕੌਂਸਲਰਾਂ ਨੇ ਤਿੰਨ ਦਿਨਾਂ ਵਿੱਚ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਸਾਰਿਆਂ ਖ਼ਿਲਾਫ਼ ਕਾਰਵਾਈ ਲਈ ਹਾਈਕਮਾਂਡ ਨੂੰ ਪੱਤਰ ਭੇਜਿਆ ਜਾਵੇਗਾ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਉਕਤ ਕੌਂਸਲਰਾਂ ਵੱਲੋਂ ਮੇਅਰ ਚੋਣਾਂ ਦੌਰਾਨ ਕਰਾਸ ਵੋਟਿੰਗ ਦਾ ਸ਼ੱਕ ਹੈ। ਕਿਉਂਕਿ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਸਿਰਫ਼ ਇੱਕ ਕੌਂਸਲਰ ਹੀ ਚੋਣ ਜਿੱਤ ਸਕੀ ਸੀ।
ਪੰਜਾਬ ਪ੍ਰਦੇਸ਼ ਕਾਂਗਰਸ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੇ ਸੂਬਾ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸੰਧੂ ਦੀ ਸ਼ਿਕਾਇਤ 'ਤੇ ਇਹ ਕਾਰਵਾਈ ਕੀਤੀ ਹੈ। ਜਿਸ ਤੋਂ ਬਾਅਦ ਕੌਂਸਲਰ ਸੁਖਦੇਵ ਸਿੰਘ ਭੁੱਲਰ, ਕੌਂਸਲਰ ਸੋਨੀਆ, ਕੌਂਸਲਰ ਵਿਵੇਕ ਗਰਗ, ਕੌਂਸਲਰ ਮਨਜੀਤ ਕੌਰ, ਕੌਂਸਲਰ ਬਲਰਾਜ ਸਿੰਘ, ਕੌਂਸਲਰ ਵਿਕਰਮ ਕ੍ਰਾਂਤੀ, ਕੌਂਸਲਰ ਸੁਰੇਸ਼ ਕੁਮਾਰ, ਕੌਂਸਲਰ ਕਿਰਨ ਰਾਣੀ, ਕੌਂਸਲਰ ਸ਼ਾਮ ਲਾਲ ਗਰਗ, ਕੌਂਸਲਰ ਕਮਲਜੀਤ ਕੌਰ, ਕੌਂਸਲਰ ਉਮੇਸ਼ ਗਰਗ, ਕੌਂਸਲਰ ਨੇਹਾ, ਕੌਂਸਲਰ ਮਮਤਾ ਕੌਰ, ਕੌਂਸਲਰ ਮਮਤਾ ਕੌਰ, ਕੌਂਸਲਰ ਅਨੀਤਾ ਗੋਇਲ, ਕੌਂਸਲਰ ਰਾਜ ਰਾਣੀ, ਕੌਂਸਲਰ ਮਮਤਾ, ਕੌਂਸਲਰ ਕਮਲੇਸ਼ ਮਹਿਰਾ ਦੇ ਨਾਂ ਸ਼ਾਮਲ ਹਨ।
Get all latest content delivered to your email a few times a month.