ਤਾਜਾ ਖਬਰਾਂ
ਅੰਮ੍ਰਿਤਸਰ- ਭਾਰਤ ਨੇ ਤੀਜੇ ਵਨਡੇ ਵਿੱਚ ਇੰਗਲੈਂਡ ਨੂੰ 142 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ ਨਾਲ ਟੀਮ ਨੇ ਵਨਡੇ ਸੀਰੀਜ਼ 'ਚ 3-0 ਨਾਲ ਕਲੀਨ ਸਵੀਪ ਕਰ ਲਿਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਬੁੱਧਵਾਰ ਨੂੰ ਇੰਗਲੈਂਡ ਨੇ ਗੇਂਦਬਾਜ਼ੀ ਦੀ ਚੋਣ ਕੀਤੀ। ਭਾਰਤ ਨੇ 356 ਦੌੜਾਂ ਬਣਾਈਆਂ। ਜਵਾਬ ਵਿੱਚ ਇੰਗਲੈਂਡ ਦੀ ਟੀਮ 34.2 ਓਵਰਾਂ ਵਿੱਚ 214 ਦੌੜਾਂ ਬਣਾ ਕੇ ਆਲ ਆਊਟ ਹੋ ਗਈ।
ਭਾਰਤ ਵੱਲੋਂ ਓਪਨਰ ਸ਼ੁਭਮਨ ਗਿੱਲ ਨੇ ਸੈਂਕੜਾ ਜੜਿਆ ਹੈ, ਸ਼੍ਰੇਅਸ ਅਈਅਰ ਨੇ 78, ਵਿਰਾਟ ਕੋਹਲੀ ਨੇ 52 ਅਤੇ ਕੇਐੱਲ ਰਾਹੁਲ ਨੇ 40 ਦੌੜਾਂ ਬਣਾਈਆਂ। ਹਰਸ਼ਿਤ ਰਾਣਾ, ਹਾਰਦਿਕ ਪੰਡਯਾ, ਅਕਸ਼ਰ ਪਟੇਲ ਅਤੇ ਅਰਸ਼ਦੀਪ ਸਿੰਘ ਨੇ 2-2 ਵਿਕਟਾਂ ਹਾਸਲ ਕੀਤੀਆਂ। ਇੰਗਲੈਂਡ ਵੱਲੋਂ ਕੋਈ ਵੀ ਬੱਲੇਬਾਜ਼ ਅਰਧ ਸੈਂਕੜਾ ਨਹੀਂ ਬਣਾ ਸਕਿਆ, ਆਦਿਲ ਰਾਸ਼ਿਦ ਨੇ 4 ਵਿਕਟਾਂ ਲਈਆਂ।
Get all latest content delivered to your email a few times a month.