ਤਾਜਾ ਖਬਰਾਂ
ਚੰਡੀਗੜ੍ਹ- ਚੰਡੀਗੜ੍ਹ 'ਚ 4 ਪੁਲਿਸ ਕਾਂਸਟੇਬਲਾਂ ਦੇ ਘਰਾਂ 'ਤੇ ਅੱਜ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਸੁਪਰੀਮ ਕੋਰਟ ਦੀਆਂ ਹਦਾਇਤਾਂ 'ਤੇ ਚੰਡੀਗੜ੍ਹ ਦੇ ਦੰਦਾਂ ਦੇ ਡਾਕਟਰ ਮੋਹਿਤ ਧਵਨ ਦੇ ਕਥਿਤ ਅਗਵਾ ਮਾਮਲੇ 'ਚ ਇਹ ਕਾਰਵਾਈ ਕੀਤੀ ਗਈ ਹੈ। ਬੁੱਧਵਾਰ ਨੂੰ ਜਾਂਚ ਏਜੰਸੀ ਵੱਲੋਂ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਫੋਨ ਜ਼ਬਤ ਕਰ ਲਏ ਗਏ।ਸੀਬੀਆਈ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲੀਸ ਦੇ ਸੱਤ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ 'ਤੇ ਅਦਾਲਤ ਵਿਚ ਪੇਸ਼ੀ ਦੌਰਾਨ ਜ਼ਬਰਦਸਤੀ ਬੰਦੀ ਬਣਾਉਣ ਅਤੇ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਦਾ ਦੋਸ਼ ਹੈ। ਜਿਨ੍ਹਾਂ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਇੰਸਪੈਕਟਰ ਹਰਿੰਦਰ ਸੇਖੋਂ, ਸੁਰੇਸ਼, ਏਐਸਆਈ ਅਜਮੇਰ, ਕਾਂਸਟੇਬਲ ਵਿਕਾਸ ਹੁੱਡਾ, ਅਨਿਲ, ਸੁਭਾਸ਼ ਅਤੇ ਇੱਕ ਹੋਰ ਸ਼ਾਮਲ ਹਨ। ਸਾਰੇ ਮੁਲਜ਼ਮ ਉਸ ਸਮੇਂ ਅਪਰਾਧ ਸ਼ਾਖਾ ਵਿੱਚ ਤਾਇਨਾਤ ਸਨ। ਸੋਮਵਾਰ ਨੂੰ ਮਾਮਲਾ ਦਰਜ ਕਰਨ ਤੋਂ ਬਾਅਦ ਸੀਬੀਆਈ ਦੀ ਟੀਮ ਨੇ ਬੁੱਧਵਾਰ ਨੂੰ ਚਾਰ ਪੁਲਿਸ ਵਾਲਿਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ।
ਇਹ ਮਾਮਲਾ 2018 ਤੋਂ ਚੱਲ ਰਿਹਾ ਹੈ, ਜਦੋਂ ਅਮਰੀਕੀ ਨਾਗਰਿਕ ਗਰਟਰੂਡ ਡਿਸੂਜ਼ਾ ਨੇ ਡਾਕਟਰ ਧਵਨ 'ਤੇ ਧੋਖਾਧੜੀ ਦਾ ਦੋਸ਼ ਲਗਾਇਆ ਸੀ। ਡਿਸੂਜ਼ਾ ਨੇ 2017 ਵਿੱਚ ਆਪਣੇ ਕਲੀਨਿਕ ਵਿੱਚ ਦੰਦਾਂ ਦਾ ਇਮਪਲਾਂਟ ਕਰਵਾਇਆ। 2020 ਵਿੱਚ ਕੀਨੀਆ ਦੇ ਐਨੀਡ ਨਯਾਬੁੰਡੀ ਨੇ ਵੀ ਉਸਦੇ ਖਿਲਾਫ ਅਜਿਹਾ ਹੀ ਮਾਮਲਾ ਦਰਜ ਕਰਵਾਇਆ ਸੀ। ਇਨ੍ਹਾਂ ਦੋਸ਼ਾਂ ਦਰਮਿਆਨ ਡਾਕਟਰ ਧਵਨ ਨੇ ਹਾਈਕੋਰਟ ਪਹੁੰਚ ਕੇ ਹੈਰਾਨ ਕਰਨ ਵਾਲੇ ਦੋਸ਼ ਲਾਏ ਕਿ ਚੰਡੀਗੜ੍ਹ ਪੁਲਿਸ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਸਮਝੌਤਾ ਕਰਵਾਉਣ ਲਈ ਦਬਾਅ ਪਾਇਆ।
Get all latest content delivered to your email a few times a month.