ਤਾਜਾ ਖਬਰਾਂ
ਚੰਡੀਗੜ੍ਹ: ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਆਪਣੀ ਤੇ ਪਰਿਵਾਰ ਦੀ ਸੁਰੱਖਿਆ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੂੰ ਬੰਬੀਹਾ ਗੈਂਗ ਅਤੇ ਅਰਸ਼ ਡਾਲਾ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਉਨ੍ਹਾਂ 'ਤੇ 3 ਫਰਵਰੀ ਨੂੰ ਹਮਲਾ ਕੀਤਾ ਗਿਆ ਸੀ। ਹਾਈ ਕੋਰਟ ਨੇ ਹੁਣ ਇਸ ਮਾਮਲੇ ਵਿੱਚ ਫਿਰੋਜ਼ਪੁਰ ਦੇ ਐੱਸਐੱਸਪੀ ਤੋਂ ਐੱਫਆਈਆਰ ਦੀ ਕਾਪੀ ਮੰਗੀ ਹੈ। ਪਟੀਸ਼ਨ ਦਾਇਰ ਕਰਦੇ ਹੋਏ ਜ਼ੀਰਾ ਨੇ ਕਿਹਾ ਕਿ 3 ਫਰਵਰੀ ਨੂੰ ਅਣਪਛਾਤੇ ਲੋਕਾਂ ਨੇ ਉਸ ਦੀ ਕਾਰ ਦਾ 4 ਕਿਲੋਮੀਟਰ ਤੋਂ ਵੱਧ ਸਮਾਂ ਪਿੱਛਾ ਕੀਤਾ ਅਤੇ ਕਾਰ 'ਤੇ ਛੇ ਗੋਲੀਆਂ ਚਲਾਈਆਂ। ਹਾਈ ਕੋਰਟ ਨੇ ਫਿਰੋਜ਼ਪੁਰ ਦੇ ਐੱਸਐੱਸਪੀ ਨੂੰ 3 ਫਰਵਰੀ ਨੂੰ ਵਾਪਰੀ ਘਟਨਾ ਦੇ ਸਬੰਧ ਵਿੱਚ ਦਰਜ ਐੱਫਆਈਆਰ ਦੀ ਕਾਪੀ ਅਦਾਲਤ ਵਿੱਚ ਜਮ੍ਹਾਂ ਕਰਾਉਣ ਦਾ ਹੁਕਮ ਦਿੱਤਾ ਹੈ।
Get all latest content delivered to your email a few times a month.