ਤਾਜਾ ਖਬਰਾਂ
ਮਸ਼ਹੂਰ ਬੰਗਾਲੀ ਗਾਇਕ ਅਤੇ ਗੀਤਕਾਰ ਪ੍ਰਤੁਲ ਮੁਖੋਪਾਧਿਆਏ ਦਾ ਲੰਬੀ ਬੀਮਾਰੀ ਤੋਂ ਬਾਅਦ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਉਹ 82 ਸਾਲ ਦੇ ਸਨ। ਬੰਗਾਲੀ ਗਾਇਕ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਮਨੋਰੰਜਨ ਜਗਤ 'ਚ ਸੋਗ ਦੀ ਲਹਿਰ ਦੌੜ ਰਹੀ ਹੈ। ਪ੍ਰਤੁਲ ਪੈਨਕ੍ਰੀਅਸ ਨਾਲ ਜੁੜੀ ਬੀਮਾਰੀ ਤੋਂ ਪੀੜਤ ਸੀ। ਸਰਜਰੀ ਤੋਂ ਬਾਅਦ ਉਨ੍ਹਾਂ ਦੀ ਹਾਲਤ 'ਚ ਸੁਧਾਰ ਨਹੀਂ ਹੋ ਰਿਹਾ ਸੀ। ਅੱਜ ਸਵੇਰੇ ਉਨ੍ਹਾਂ ਦੀ ਤਬੀਅਤ ਵਿਗੜਨ ’ਤੇ ਉਨ੍ਹਾਂ ਨੂੰ ਆਈਟੀਯੂ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਹ ਐਸਐਸਕੇਐਮ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ।
Get all latest content delivered to your email a few times a month.