ਤਾਜਾ ਖਬਰਾਂ
ਅੰਮ੍ਰਿਤਸਰ- ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਬੈਚ ਅੱਜ (16 ਫਰਵਰੀ) ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ ਹੈ । ਅਮਰੀਕੀ ਹਵਾਈ ਸੈਨਾ ਦੇ ਸੀ-17ਏ ਗਲੋਬਮਾਸਟਰ ਜਹਾਜ਼ 'ਚ 112 ਲੋਕ ਸਵਾਰ ਦੱਸੇ ਜਾ ਰਹੇ ਹਨ। ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਧਿਕਾਰੀ ਡਿਪੋਰਟੀਆਂ ਤੋਂ ਪੁੱਛਗਿੱਛ ਕਰਨਗੇ। ਉਨ੍ਹਾਂ ਨੂੰ ਬਾਹਰ ਆਉਣ ਵਿਚ ਕਰੀਬ 3 ਤੋਂ 4 ਘੰਟੇ ਲੱਗ ਸਕਦੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾ ਅਮਰੀਕੀ ਜਹਾਜ਼ ਸ਼ਨੀਵਾਰ ਰਾਤ 11:30 ਵਜੇ 116 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਲੈਂਡ ਹੋਇਆ ਸੀ, ਜਿਸ 'ਚ ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਸਾਰੇ ਮਰਦਾਂ ਨੂੰ ਹੱਥਾਂ ਵਿੱਚ ਹਥਕੜੀਆਂ ਅਤੇ ਲੱਤਾਂ ਵਿੱਚ ਬੇੜੀਆਂ ਪਾ ਕੇ ਜਹਾਜ਼ ਵਿੱਚ ਬੈਠਾਇਆ ਗਿਆ ਸੀ। ਉਨ੍ਹਾਂ ਦੀ ਏਅਰਪੋਰਟ 'ਤੇ ਹੀ ਆਪਣੇ ਪਰਿਵਾਰ ਨਾਲ ਮੁਲਾਕਾਤ ਕਰਵਾਈ ਗਈ ਸੀ। ਕਰੀਬ 5 ਘੰਟੇ ਦੀ ਪੁੱਛ-ਪੜਤਾਲ ਤੋਂ ਬਾਅਦ ਸਾਰਿਆਂ ਨੂੰ ਪੁਲਿਸ ਦੀਆਂ ਗੱਡੀਆਂ ਵਿੱਚ ਘਰ ਛੱਡ ਦਿੱਤਾ ਗਿਆ।
ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਪ੍ਰਵਾਸੀ ਭਾਰਤੀਆਂ ਨੂੰ ਜਬਰੀ ਵਾਪਸ ਭੇਜਿਆ ਗਿਆ ਸੀ। ਇਨ੍ਹਾਂ ਵਿੱਚ ਬੱਚਿਆਂ ਨੂੰ ਛੱਡ ਕੇ ਔਰਤਾਂ ਅਤੇ ਮਰਦਾਂ ਨੂੰ ਹੱਥਕੜੀਆਂ ਅਤੇ ਸੰਗਲ ਪਾ ਕੇ ਲਿਆਂਦਾ ਗਿਆ। ਇਸ ਤਰ੍ਹਾਂ ਹੁਣ ਤੱਕ 220 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭਾਰਤ ਭੇਜਿਆ ਜਾ ਚੁੱਕਾ ਹੈ।
Get all latest content delivered to your email a few times a month.