ਤਾਜਾ ਖਬਰਾਂ
ਮੁੰਬਈ- ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ-ਚੇਅਰਪਰਸਨ ਨੀਤਾ ਅੰਬਾਨੀ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਭਾਰਤ ਵਿਚ ਉਲੰਪਿਕ ਹੋਣਾ ਚਾਹੀਦਾ ਹੈ। ਅਸੀਂ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਜਾ ਰਹੇ ਹਾਂ। ਜੇਕਰ ਤੁਸੀਂ ਦੁਨੀਆ ਦੀਆਂ 10 ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ’ਤੇ ਨਜ਼ਰ ਮਾਰੋ, ਤਾਂ ਨੌਂ ਦੇਸ਼ਾਂ ਨੇ ਉਲੰਪਿਕ ਦੀ ਮੇਜ਼ਬਾਨੀ ਕੀਤੀ ਹੈ, ਪਰ ਸਿਰਫ਼ ਭਾਰਤ ਨੇ ਹੀ ਨਹੀਂ ਕੀਤੀ। ਇਸ ਲਈ ਮੈਨੂੰ ਇਹ ਬਹੁਤ ਅਜੀਬ ਲੱਗਦਾ ਹੈ। ਅਸੀਂ ਆਪਣੇ ਦੇਸ਼ ਵਿਚ ਉਲੰਪਿਕ ਦੀ ਮੇਜ਼ਬਾਨੀ ਦੇਖਣਾ ਚਾਹਾਂਗੇ। ਇਸ ਦੀ ਮੇਜ਼ਬਾਨੀ ਕਰਨਾ ਸਾਡੇ ਲਈ ਮਾਣ ਦੀ ਗੱਲ ਹੋਵੇਗੀ। ਇਸ ਲਈ ਇਹ ਹੀ ਕਾਰਨ ਹੈ, ਮੈਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨੇ ਇਹ ਵੀ ਜ਼ਿਕਰ ਕੀਤਾ ਕਿ ਭਾਰਤ 2036 ਉਲੰਪਿਕ ਲਈ ਬੋਲੀ ਲਗਾਏਗਾ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਭਾਰਤ ਉਲੰਪਿਕ ਦੀ ਮੇਜ਼ਬਾਨੀ ਕਰਨ ਲਈ ਹੁਣ ਸਹੀ ਸਮੇਂ ’ਤੇ ਹੈ।
Get all latest content delivered to your email a few times a month.