ਤਾਜਾ ਖਬਰਾਂ
ਸੀਆਈਏ ਸਟਾਫ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮ ਬਲਵਿੰਦਰ ਸਿੰਘ ਅਤੇ ਉਸ ਦੇ ਪੰਜ ਸਾਥੀਆਂ ਨੂੰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਅਤੇ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਅਸਲਾ ਐਕਟ ਅਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਮੁਲਜ਼ਮਾਂ ਦੀ ਪਛਾਣ ਅਜਨਾਲਾ ਥਾਣੇ ਅਧੀਨ ਆਉਂਦੇ ਪਿੰਡ ਭਰੋਵਾਲ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਪਿੰਡ ਬੱਲੜਵਾਲ ਦੇ ਰਹਿਣ ਵਾਲੇ ਕੁੰਨਣ ਸਿੰਘ, ਬਲਵਿੰਦਰ ਸਿੰਘ ਉਰਫ਼ ਬੱਬਾ, ਪ੍ਰੇਮ ਸਿੰਘ ਉਰਫ਼ ਕਾਲਾ ਅਜਨਾਲਾ, ਬਲਵਿੰਦਰ ਸਿੰਘ ਉਰਫ਼ ਗੋਪੀ ਪਿੰਡ ਜਗਤਪੁਰਾ ਤਰਨਤਾਰਨ ਅਤੇ ਸਾਬਰ ਸਿੰਘ ਉਰਫ਼ ਤਰਲੋਕ ਬਾਬਾ ਪਿੰਡ ਉਮਰਪੁਰਾ ਅਜਨਾਲਾ ਵਜੋਂ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਾਰੇ ਮੁਲਜਮ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ। ਇਸ ਅਧਾਰ 'ਤੇ ਪੁਲਿਸ ਨੇ ਸੜਕ 'ਤੇ ਨਾਕਾਬੰਦੀ ਕਰ ਦਿੱਤੀ ਅਤੇ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਬਲਵਿੰਦਰ ਸਿੰਘ ਨੇ ਮੰਨਿਆ ਕਿ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸੁਰੱਖਿਆ ਗਾਰਡ ਵਜੋਂ ਤਾਇਨਾਤ ਹੈ। ਇਸ ਦੇ ਨਾਲ ਹੀ ਸਾਬਰ ਸੰਧੂ ਨੇ ਦੱਸਿਆ ਕਿ ਉਹ ਇਕ ਸਰਹੱਦੀ ਪਿੰਡ ਵਿਚ ਬਣੀ ਦਰਗਾਹ ਦਾ ਸੇਵਾਦਾਰ ਹੈ ਅਤੇ ਆਪਣੇ ਗਿਰੋਹ ਨਾਲ ਮਿਲ ਕੇ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਹੈ।
Get all latest content delivered to your email a few times a month.