ਤਾਜਾ ਖਬਰਾਂ
ਚੰਡੀਗੜ੍ਹ- ਖਨੌਰੀ ਬਾਰਡਰ 'ਤੇ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀਰਵਾਰ ਨੂੰ 87ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 20 ਫਰਵਰੀ ਨੂੰ ਦੁਪਹਿਰ 12 ਵਜੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਡੀਆ ਨੂੰ ਸੰਬੋਧਨ ਕਰਨਗੇ ਅਤੇ ਉਨ੍ਹਾਂ ਵੱਲੋਂ ਅਹਿਮ ਐਲਾਨ ਕਰਨ ਦੀ ਉਮੀਦ ਹੈ। ਇਸ ਦੇ ਨਾਲ ਹੀ ਸ਼ੁਭਕਰਨ ਸਿੰਘ ਦੇ ਪਿੰਡ ਬੱਲੋ (ਬਠਿੰਡਾ) ਵਿੱਚ 21 ਫਰਵਰੀ ਨੂੰ ਹੋਣ ਵਾਲੀ ਸ਼ਰਧਾਂਜਲੀ ਸਭਾ ਦੀਆ ਤਿਆਰੀਆ ਜ਼ੋਰਾ-ਸ਼ੋਰਾ ਨਾਲ ਚੱਲ ਰਹੀਆਂ ਹਨ ਅਤੇ ਹਰ ਪਿੰਡ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਬੀਤੀ ਕੱਲ੍ਹ ਸਿਰਸਾ ਤੋਂ ਕਿਸਾਨਾ ਦਾ ਇੱਕ ਜਥਾ ਬੱਲੋ ਪਿੰਡ ਲਈ ਰਵਾਨਾ ਹੋਇਆ ਹੈ । ਦੱਸ ਦੇਈਏ ਕਿ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਾ ਮੰਗਲਵਾਰ ਸ਼ਾਮ ਅੰਮ੍ਰਿਤਸਰ ਵਿਖੇ ਸਫਲ ਆਪ੍ਰੇਸ਼ਨ ਕੀਤਾ ਗਿਆ ਅਤੇ 3 ਸਟੈਟ ਪਾਏ ਗਏ। ਉਨ੍ਹਾਂ ਨੂੰ ਫਿਲਹਾਲ ਆਈਸੀਯੂ ਵਿੱਚ ਰੱਖਿਆ ਗਿਆ ਹੈ।
Get all latest content delivered to your email a few times a month.