ਤਾਜਾ ਖਬਰਾਂ
ਨਵੀਂ ਦਿੱਲੀ- RBI ਦੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਨੂੰ ਸ਼ਨੀਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਨਿਯੁਕਤੀ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੇ ਨਾਲ ਹੀ ਖਤਮ ਹੋ ਜਾਵੇਗੀ।ਸ਼ਕਤੀਕਾਂਤ ਦਾਸ 1980 ਬੈਚ ਦੇ ਆਈਏਐਸ ਅਧਿਕਾਰੀ ਹਨ। ਉਹ ਤਾਮਿਲਨਾਡੂ ਕੇਡਰ ਦਾ ਅਧਿਕਾਰੀ ਹਨ। ਮਈ 2017 ਤੱਕ ਉਹ ਆਰਥਿਕ ਮਾਮਲਿਆਂ ਦੇ ਸਕੱਤਰ ਸਨ।ਦਾਸ ਕਈ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਦਾਸ ਨੇ 15ਵੇਂ ਵਿੱਤ ਕਮਿਸ਼ਨ ਦੇ ਮੈਂਬਰ ਵਜੋਂ ਵੀ ਕੰਮ ਕੀਤਾ। ਦਾਸ ਨੇ ਬ੍ਰਿਕਸ, ਅੰਤਰਰਾਸ਼ਟਰੀ ਮੁਦਰਾ ਫੰਡ ਅਤੇ ਸਾਰਕ ਵਿੱਚ ਭਾਰਤ ਦੀ ਪ੍ਰਤੀਨਿਧਤਾ ਕੀਤੀ ਹੈ।ਉਹ ਦੇਸ਼ ਦੇ 25ਵੇਂ ਗਵਰਨਰ ਬਣੇ। ਨਵੰਬਰ 2016 ਵਿਚ ਜਦੋਂ ਨੋਟਬੰਦੀ ਹੋਈ ਸੀ, ਉਦੋਂ ਵੀ ਦਾਸ ਮੁੱਖ ਮੋਰਚੇ 'ਤੇ ਸੀ।
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਦਾ ਕਾਰਜਕਾਲ 10 ਦਸੰਬਰ, 2024 ਨੂੰ ਖਤਮ ਹੋ ਗਿਆ ਸੀ। ਦਾਸ ਨੂੰ 12 ਦਸੰਬਰ 2018 ਨੂੰ ਆਰਬੀਆਈ ਗਵਰਨਰ ਬਣਾਇਆ ਗਿਆ ਸੀ। ਬਾਅਦ ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਇਸ ਸਮੇਂ ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਹਨ।
Get all latest content delivered to your email a few times a month.