ਤਾਜਾ ਖਬਰਾਂ
ਐਸ.ਏ.ਐਸ.ਨਗਰ, 22 ਫਰਵਰੀ: ਜ਼ਿਲ੍ਹਾ ਪੁਲਿਸ ਨੇ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਿਸ ਵਿੱਚ ਦੋ ਲੜਕੀਆਂ ਨੇ ਲੋਹਗੜ੍ਹ ਦੇ ਇੱਕ ਵਿਅਕਤੀ ਮਨਜੀਤ ਸਿੰਘ 'ਤੇ ਜ਼ੀਰਕਪੁਰ ਖੇਤਰ ਦੇ ਲੋਹਗੜ੍ਹ ਵਿੱਚ ਚਿਟਾ ਸਪਲਾਈ ਕਰਨ ਦੇ ਦੋਸ਼ ਲਾਏ ਹਨ, ਦੇ ਸਾਹਮਣੇ ਆਉਣ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਦੋਸ਼ੀ ਦੇ ਕੋਲੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. (ਦਿਹਾਤੀ) ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ, ਆਈ.ਪੀ.ਐਸ., ਐਸ.ਐਸ.ਪੀ. ਐਸ.ਏ.ਐਸ.ਨਗਰ ਦੇ ਨਿਰਦੇਸ਼ਾਂ ਅਨੁਸਾਰ ਇਸ ਮਾਮਲੇ ਦੀ ਜਾਂਚ ਲਈ ਡੀ.ਐਸ.ਪੀ ਜ਼ੀਰਕਪੁਰ ਜਸਪਿੰਦਰ ਸਿੰਘ ਦੀ ਅਗਵਾਈ ਹੇਠ ਦੋ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਕਾਰਵਾਈ ਦੌਰਾਨ ਅੱਜ ਹੀ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਦੀ ਪਛਾਣ ਮਨਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਲੋਹਗੜ੍ਹ, ਜ਼ੀਰਕਪੁਰ ਵਜੋਂ ਹੋਈ।
ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 2 ਗ੍ਰਾਮ ਚਿੱਟਾ ਬਰਾਮਦ ਹੋਇਆ ਅਤੇ ਉਸ ਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਦੇ ਅਧੀਨ ਅਧੀਨ ਐੱਫ. ਆਈ ਆਰ ਨੰਬਰ 91 ਦਰਜ ਕੀਤੀ ਗਈ। ਇਸ ਤੋਂ ਪਹਿਲਾਂ, ਉਸ 'ਤੇ ਐਨਡੀਪੀਐਸ ਦੀ ਧਾਰਾ 21 ਅਧੀਨ ਐਫਆਈਆਰ 185, ਮਿਤੀ 09.05.2021, ਥਾਣਾ ਸਿਟੀ ਖਰੜ ਵਿਖੇ ਵੀ ਦਰਜ ਹੈ।
ਸਥਾਨਕ ਲੋਕਾਂ ਨੇ ਇਸ ਤੁਰੰਤ ਕਾਰਵਾਈ ਨੂੰ ਚੰਗੀ ਭਾਵਨਾ ਨਾਲ ਲਿਆ ਅਤੇ ਪੁਲਿਸ ਦੀ ਪਹਿਲਕਦਮੀ ਦਾ ਸਵਾਗਤ ਕੀਤਾ।
ਐਸ.ਐਸ.ਪੀ ਦੀਪਕ ਪਾਰੀਕ ਨੇ ਕਿਹਾ ਕਿ ਐਸ.ਏ.ਐਸ.ਨਗਰ ਪੁਲਿਸ ਨਸ਼ਿਆਂ ਵਿਰੁੱਧ ਆਪਣੀ ਲੜਾਈ ਵਿੱਚ ਆਉਣ ਵਾਲੇ ਸੁਝਾਵਾਂ ਅਤੇ ਇਨਪੁਟਸ ਦਾ ਸਵਾਗਤ ਕਰਦੀ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੁਲਿਸ ਦੀ ‘ਜ਼ੀਰੋ ਟਾਲਰੈਂਸ ਨੀਤੀ’ ਨੂੰ ਦੁਹਰਾਇਆ।
Get all latest content delivered to your email a few times a month.