ਤਾਜਾ ਖਬਰਾਂ
ਨੰਗਲ ਪੁਲਿਸ ਨੇ ਡਾਲਰ ਦਾ ਲਾਲਚ ਦੇ ਕੇ ਕੈਨੇਡਾ ਭੇਜਣ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਦੋ ਟ੍ਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਏਜੰਟ ਲੋਕਾਂ ਨੂੰ ਡਾਲਰ ਦਾ ਲਾਲਚ ਦੇ ਕੇ ਵਿਦੇਸ਼ ਭੇਜਣ ਦੇ ਨਾਮ 'ਤੇ ਠੱਗੀ ਮਾਰਦੇ ਸਨ। ਹਾਲਾਂਕਿ ਉਨ੍ਹਾਂ ਦਾ ਇੱਕ ਸਾਥੀ ਅਜੇ ਵੀ ਫਰਾਰ ਹੈ। ਇਸ ਗੱਲ ਦੀ ਪੁਸ਼ਟੀ ਐਸਐਚਓ ਇੰਸਪੈਕਟਰ ਰਾਹੁਲ ਸ਼ਰਮਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤੀ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਨੰਗਲ ਦੇ ਮੁਹੱਲਾ ਰਾਜਨਗਰ ਦੇ ਵਸਨੀਕ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਾਲ 2019 ਵਿੱਚ ਉਸਨੇ ਆਪਣੇ ਤਿੰਨ ਦੋਸਤਾਂ ਨਾਲ ਮਿਲ ਕੇ ਫਿਲੌਰ ਦੇ ਰਹਿਣ ਵਾਲੇ ਸਤਵਿੰਦਰ ਸਿੰਘ ਦੇ ਕਹਿਣ 'ਤੇ ਦਿੱਲੀ ਦੇ ਰਹਿਣ ਵਾਲੇ ਟਰੈਵਲ ਏਜੰਟ ਸਤਨਾਮ ਸਿੰਘ ਨੂੰ ਕੁੱਲ 18 ਲੱਖ 75 ਹਜ਼ਾਰ ਰੁਪਏ ਦਿੱਤੇ ਸਨ ਪਰ ਉਸ ਤੋਂ ਬਾਅਦ ਇਹ ਲੋਕ ਲਾਪਤਾ ਹੋ ਗਏ।
Get all latest content delivered to your email a few times a month.