ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਲਗਾਤਾਰ ਹੀ ਧਾਰਮਿਕ ਸਿਆਸਤ ਗਰਮਾਈ ਹੋਈ ਹੈ ਉੱਥੇ ਹੀ ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਗਈ ਸੀ। ਜਿਸ ਨੂੰ ਲੈ ਕੇ ਅੱਜ ਉਹਨਾਂ ਨੇ ਅਕਾਲ ਤਖਤ ਸਾਹਿਬ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨ ਉਹਨਾਂ ਦੀ ਮੁਲਾਕਾਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਹੋਈ ਆ ਕਿਉਂਕਿ ਉਹਨਾਂ ਦੇ ਘਰ ਪਰਮਾਤਮਾ ਨੇ ਪੋਤਰੇ ਦੀ ਦਾਤ ਬਖਸ਼ੀ ਹੈ ਜਿਸ ਲਈ ਉਹਨਾਂ ਨੂੰ ਵਧਾਈ ਦੇਣ ਪਹੁੰਚੇ ਹਨ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਵੀ ਗੱਲਬਾਤ ਹੋਈ ਹੈ ਅਤੇ ਉਹਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਲੈ ਲੈਣ ਅੱਗੇ ਬੋਲਦੇ ਹੋ ਇਹਨਾਂ ਨੇ ਕਿਹਾ ਕਿ ਅਕਾਲੀ ਦਲ ਦੀ ਭਰਤੀ ਲਈ ਸੱਤ ਮੈਂਬਰੀ ਕਮੇਟੀ ਜੋ ਬਣਾਈ ਗਈ ਸੀ ਉਸ ਦੇ ਵਿੱਚੋਂ ਦੋ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ। ਅਤੇ ਬਾਕੀ ਬਚੇ ਪੰਜ ਮੈਂਬਰਾਂ ਲਈ ਵਿਚਾਰ ਹੋ ਰਿਹਾ ਹੈ ਅਗਰ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਇਸਤੀਫਾ ਵਾਪਸ ਨਾ ਲਿਆ ਤਾਂ ਫਿਰ ਪੰਜ ਮੈਂਬਰਾਂ ਦੇ ਵਿੱਚੋਂ ਇੱਕ ਮੈਂਬਰ ਨੂੰ ਕੋਡੀਨੇਟਰ ਲਗਾਇਆ ਜਾਵੇਗਾ। ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਜੋ ਚਰਚਾਵਾਂ ਛਿਰਦੀਆਂ ਹਨ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਸੇਵਾ ਮੁਕਤ ਕੀਤਾ ਜਾ ਸਕਦਾ ਉਸ ਦੇ ਉੱਪਰ ਉਹਨਾਂ ਨੇ ਕਿਹਾ ਕਿ ਜਿੰਨੀ ਦੇਰ ਪਰਮਾਤਮਾ ਨੇ ਇਹ ਸੇਵਾ ਦੀ ਦਾਤ ਬਖਸ਼ੀ ਉਨੀ ਦੇਰ ਉਹ ਸੇਵਾ ਕਰਨਗੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਕਾਲੀ ਦਲ ਦੀ ਭਰਤੀ 2 ਦਸੰਬਰ ਕੀਤੇ ਗਏ ਫੈਸਲੇ ਦੌਰਾਨ ਹੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਬਣਾਈ ਕਮੇਟੀ ਹੀ ਕਰੇਗੀ।
Get all latest content delivered to your email a few times a month.