ਤਾਜਾ ਖਬਰਾਂ
ਹੁਸ਼ਿਆਰਪੁਰ, 1 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਕਾਸੋ ਓਪਰੇਸ਼ਨ ਦੀ ਸ਼ੁਰੂਆਤ ਸਥਾਨਕ ਪੁਲਿਸ ਸਟੇਸ਼ਨ ਤੋਂ ਕੀਤੀ ਗਈ ਜਿਸ ਦੀ ਅਗਵਾਈ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕੀਤੀ।
ਸਿਟੀ ਪੁਲਿਸ ਸਟੇਸ਼ਨ ਤੋਂ ਘੰਟਾ ਘਰ ਇਲਾਕੇ ਵਿਚ ਕਾਸੋ ਓਪਰੇਸ਼ਨ ਚਲਾਉਂਦਿਆਂ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਸਮਗਲਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਵਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ਦੀ ਨਸ਼ੇ ਵੇਚ ਕੇ ਬਣਾਈ ਗਈ 20 ਕਰੋੜ ਰੁਪਏ ਤੋਂ ਵੱਧ ਦੀ ਨਾਜਾਇਜ਼ ਜਾਇਦਾਦ ਨੂੰ ਫਰੀਜ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਨਸ਼ਿਆਂ ਦੇ ਸੋਦਾਗਰਾਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇਗੀ।
Get all latest content delivered to your email a few times a month.