ਤਾਜਾ ਖਬਰਾਂ
ਮਾਨਸਾ, 1 ਮਾਰਚ :(ਸੰਜੀਵ ਜਿੰਦਲ)ਲੋਕਾਂ ਦੇ ਹਰ ਸੰਭਵ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਾ ਹੀ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਗਰਵਾਲ ਸਭਾ ਵੱਲੋਂ ਸਥਾਨਕ ਗਊਸ਼ਾਲਾ ਭਵਨ ਮਾਨਸਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਆਖਦਿਆਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਂਦਾ ਹੈ, ਉਥੇ ਹੀ ਬਣਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਇਸ ਮੌਕੇ ਬੋਲਦਿਆਂ ਅਗਰਵਾਲ ਸਭਾ ਮਾਨਸਾ ਦੇ ਪ੍ਰਧਾਨ ਸ਼੍ਰੀ ਅਸ਼ੋਕ ਗਰਗ ਨੇ ਕਿਹਾ ਕਿ ਮੰਤਰੀ ਬਰਿੰਦਰ ਗੋਇਲ ਇੱਕ ਬਹੁਤ ਹੀ ਮਿਲਣਸਾਰ ਵਿਅਕਤੀ ਹਨ ਅਤੇ ਉਨ੍ਹਾਂ ਕੋਲ ਕੰਮ ਗਏ ਵਿਅਕਤੀ ਦਾ ਕੰਮ ਕਰਨਾ ਆਪਣੀ ਜਿੰਮੇਵਾਰੀ ਸਮਝਦੇ ਹਨ।
ਸਮਾਗਮ ਦੌਰਾਨ ਸਹਾਰਾ ਜਨਸੇਵਾ ਕਲੱਬ ਦੇ ਸਹਿਯੋਗ ਨਾਲ 31 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਐੱਸ ਡੀ ਐਮ ਮਾਨਸਾ ਕਾਲਾ ਰਾਮ ਕਾਂਸਲ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਮੰਗਤ ਰਾਏ ਬਾਂਸਲ, ਪੀਸੀਐਸ ਅਧਿਕਾਰੀ ਰਾਕੇਸ਼ ਬੋਹਾ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਪ੍ਰਧਾਨ ਪ੍ਰਸ਼ੋਤਮ ਬਾਂਸਲ, ਪ੍ਰਧਾਨ ਅਗਰਵਾਲ ਸਭਾ ਮਹਿਲਾ ਵਿੰਗ ਸ਼੍ਰੀਮਤੀ ਕਾਂਤਾ ਗੋਇਲ ਤੋਂ ਇਲਾਵਾ ਹੋਰ ਮੋਹਤਬਰ ਵਿਅਕਤੀ ਵੀ ਮੌਜੂਦ ਸਨ।
Get all latest content delivered to your email a few times a month.