ਤਾਜਾ ਖਬਰਾਂ
07 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 19 ਨਸ਼ੀਲੇ ਟੀਕੇ ਤੇ 175 ਨਸ਼ੀਲਾ ਚਿੱਟਾ ਪਾਊਡਰ ਬਰਾਮਦ
ਰੂਪਨਗਰ, 1 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ., ਨੇ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ, ਕਿ ਪੰਜਾਬ ਸਰਕਾਰ ਵਲੋ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਅਧੀਨ ਜ਼ਿਲ੍ਹੇ ਵਿਚ ਚਲਾਏ ਗਏ ਕਾਰਡਨ ਐਂਡ ਸਰਚ ਓਪਰੇਸ਼ਨ" (ਕੈਸੋ) ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 08 ਮੁਕੱਦਮੇ ਦਰਜ ਕੀਤੇ ਗਏ ਜਿਨ੍ਹਾਂ ਵਿੱਚ 07 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 19 ਨਸ਼ੀਲੇ ਟੀਕੇ ਅਤੇ 175 ਨਸ਼ੀਲਾ ਚਿੱਟਾ ਪਾਊਡਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ 12 ਵਹੀਕਲਾਂ ਦੇ ਚਲਾਣ ਕੀਤੇ ਗਏ ਅਤੇ 70 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਚੈੱਕ ਕੀਤਾ ਗਿਆ।
ਇਸ ਮੌਕੇ ਐੱਸ ਐੱਸ ਪੀ ਨੇ ਦੱਸਿਆ ਕਿ ਪੰਜਾਬ ਵਿੱਚੋ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਵਧੀਕ ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ, ਪੰਜਾਬ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ, ਆਈ.ਪੀ.ਐੱਸ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ੍ਰੀ ਹਰਚਰਨ ਸਿੰਘ ਭੁੱਲਰ, ਆਈ.ਪੀ.ਐੱਸ., ਦੀ ਅਗਵਾਈ ਹੇਠ ਜਿਲ੍ਹਾ ਰੂਪਨਗਰ ਵਿੱਚ ਪੈਂਦੇ ਸਾਰੇ ਥਾਣਿਆਂ ਦੇ ਡਰੱਗ ਹਾਟਸਪਾਟ ਥਾਵਾਂ ਤੇ "ਕਾਰਡਨ ਐਂਡ ਸਰਚ ਓਪਰੇਸ਼ਨ" ਚਲਾਇਆ ਗਿਆ।
ਉਨ੍ਹਾਂ ਕਿਹਾ ਕਿ ਰੂਪਨਗਰ ਪੁਲਿਸ ਵਲੋ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ। ਜਿਲ੍ਹਾ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।
Get all latest content delivered to your email a few times a month.