IMG-LOGO
ਹੋਮ ਪੰਜਾਬ: ਕਾਮਯਾਬ ਔਰਤਾਂ ਦੇ ਸੰਘਰਸ਼ ਦੀ ਬਾਤ ਪਾਏਗਾ ‘ਅੰਤਰ ਰਾਸ਼ਟਰੀ ਮਹਿਲਾ...

ਕਾਮਯਾਬ ਔਰਤਾਂ ਦੇ ਸੰਘਰਸ਼ ਦੀ ਬਾਤ ਪਾਏਗਾ ‘ਅੰਤਰ ਰਾਸ਼ਟਰੀ ਮਹਿਲਾ ਦਿਵਸ’ : ਡਿਪਟੀ ਕਮਿਸ਼ਨਰ

Admin User - Mar 06, 2025 08:53 PM
IMG

ਮਾਨਸਾ, 6 ਮਾਰਚ: (ਸੰਜੀਵ ਜਿੰਦਲ) ਜ਼ਿੰਦਗੀ ਦੀਆਂ ਔਕੜਾਂ ਨੂੰ ਸਰ ਕਰਕੇ ਸੰਘਰਸ਼ ’ਚੋਂ ਗੁਜ਼ਰਦਿਆਂ ਆਪਣੀ ਮਿਹਨਤ ਤੇ ਹਿੰਮਤ ਸਦਕਾ ਕਿਸੇ ਵਿਸ਼ੇਸ਼ ਮੁਕਾਮ ’ਤੇ ਪਹੁੰਚੀਆਂ ਔਰਤਾਂ ਦੀ ਬਾਤ ਪਾਏਗਾ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਮਾਤਾ ਸੁੰਦਰੀ ਗਰਲਜ਼ ਕਾਲਜ, ਮਾਨਸਾ ਵਿਖੇ ਕਰਵਾਇਆ ਜਾ ਰਿਹਾ ਜ਼ਿਲ੍ਹਾ ਪੱਧਰੀ ਸਮਾਗਮ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ 07 ਮਾਰਚ ਨੂੰ ਮਾਤਾ ਸੁੰਦਰੀ ਗਰਲਜ਼ ਕਾਲਜ਼, ਮਾਨਸਾ ਵਿਖੇ ਮਨਾਇਆ ਜਾਣ ਵਾਲਾ ਅੰਤਰ ਰਾਸ਼ਟਰੀ ਮਹਿਲਾ ਦਿਵਸ ਪੂਰਨ ਰੂਪ ਵਿਚ ਔਰਤਾਂ ਨੂੰ ਸਮਰਪਿਤ ਹੈ। ਇਹ ਦਿਵਸ ਮਹਿਲਾਵਾਂ ਦੇ ਸਨਮਾਨ ਤੇ ਸਤਿਕਾਰ ਵਜ਼ੋਂ ਮਨਾਇਆ ਜਾਵੇਗਾ ਅਤੇ ਇਸ ਮੌਕੇ ਆਤਮਨਿਰਭਰ ਔਰਤਾਂ ਵੱਲੋਂ ਆਪਣੇ ਸੰਘਰਸ਼ ਤੇ ਮਿਹਨਤ ਦੀ ਗੱਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਅਜਿਹੀਆਂ ਕਾਮਯਾਬ ਔਰਤਾਂ ਦੀਆਂ ਬਹੁਤ ਸਾਰੀਆਂ ਉਦਾਹਰਣਾ ਸਾਨੂੰ ਸਾਡੇ ਮਾਨਸਾ ਜ਼ਿਲ੍ਹੇ ਵਿਚ ਵੀ ਵੇਖਣ ਨੂੰ ਮਿਲਦੀਆਂ ਹਨ।


ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹੇ ਦੀਆਂ ਸਮੂਹ ਔਰਤਾਂ, ਲੜਕੀਆਂ ਤੇ ਬੱਚੀਆਂ ਨੂੰ ਇਸ ਸਮਾਗਮ ਵਿਚ ਸ਼ਿਰਕਤ ਕਰਕੇ ਕਾਮਯਾਬ ਔਰਤਾਂ ਦੇ ਸੰਘਰਸ਼ ਦੀਆਂ ਕਹਾਣੀਆਂ ਦੇ ਰੂ ਬ ਰੂ ਹੋਣ ਦਾ ਸੱਦਾ ਦਿੱਤਾ ਹੈ ਤਾਂ ਜੋ ਆਪਣੀ ਮਿਹਨਤ ਨਾਲ ਕਿਸੇ ਵਿਸ਼ੇਸ਼ ਮੁਕਾਮ ’ਤੇ ਪਹੁੰਚੀਆਂ ਔਰਤਾਂ ਤੋਂ ਪ੍ਰੇਰਨਾ ਲਈ ਜਾ ਸਕੇ।


ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਭਿੰਨ-ਭਿੰਨ ਸਮਾਜਿਕ, ਰਾਜਨੀਤਿਕ ਅਤੇ ਸੰਸਕ੍ਰਿਤਕ ਖੇਤਰਾਂ ਵਿੱਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ 15 ਦੇ ਕਰੀਬ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵੱਡੇ ਪੱਧਰ ’ਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਟੀਮਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।


ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਾਰਕ ਗਤੀਵਿਧੀਆਂ ਅਤੇ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਔਰਤਾਂ ਵਿੱਚ ਪਾਏ ਜਾਣ ਵਾਲ਼ੇ ਬ੍ਰੈਸਟ ਅਤੇ ਸਰਵਿਕਸ ਕੈਂਸਰ ਦੀ ਜਾਂਚ ਲਈ ਮੈਡੀਕਲ ਕੈਂਪ ਵੀ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜੋ ਮਹਿਲਾਵਾਂ ਆਪਣੀ ਸਿਹਤ ਜਾਂਚ ਕਰਵਾਉਣਾ ਚਾਹੁੰਦੀਆਂ ਹਨ, ਉਹ ਸਮਾਗਮ ਦੌਰਾਮ ਆਪਣਾ ਚੈੱਕਅੱਪ ਮੁਫ਼ਤ ਕਰਵਾ ਸਕਦੀਆਂ ਹਨ।


ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਰਮਲ ਓਸੇਪਚਨ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਗਠਿਤ ਕੀਤੀਆਂ ਗਈਆਂ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਸਮਾਂ ਰਹਿੰਦਿਆਂ ਸਮਾਗਮ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਸਮਾਗਮ ਵਾਲੇ ਦਿਨ ਕੋਈ ਵੀ ਕਮੀ ਪੇਸ਼ ਨਾ ਆਵੇ।


ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਤੇਂਦਰਪਾਲ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ, ਜ਼ਿਲ੍ਹਾ ਪ੍ਰੋਜੈਕਟ ਮੈਨੈਜ਼ਰ ਜਸਵਿੰਦਰ ਕੌਰ, ਡੀ.ਡੀ.ਐਫ. ਦੇਬਅਸਮਿਤਾ, ਸੀ.ਡੀ.ਪੀ.ਓ. ਮਾਨਸਾ ਹਰਜਿੰਦਰ ਕੌਰ, ਸੀ.ਡੀ.ਪੀ.ਓ. ਬੁਢਲਾਡਾ ਨਿਰਮਲਾ ਦੇਵੀ, ਵਨ ਸਟੋਪ ਸੈਂਟਰ ਤੋਂ ਗਗਨਦੀਪ ਕੌਰ, ਸਰਬਜੀਤ ਕੌਰ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.