ਤਾਜਾ ਖਬਰਾਂ
ਚੰਡੀਗੜ੍ਹ ’ਚ ਬੀਤੀ ਰਾਤ ਤੇਜ਼ ਰਫਤਾਰ ਕਾਰ ਦੇ ਕਾਰਨ ਖੌਫਨਾਕ ਹਾਦਸਾ ਵਾਪਰਿਆ। ਹਾਦਸਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਦੂਜੀ ਐਕਟਿਵਾ ਸਵਾਰ ਦੋ ਮਹਿਲਾਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਦੱਸ ਦਈਏ ਕਿ ਤੇਜ਼ ਰਫਤਾਰ ਕਾਰ ਨੇ ਦੋ ਐਕਟਿਵਾ ਨੂੰ ਟੱਕਰ ਮਾਰ ਦਿੱਤਾ ਸੀ। ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਨੂੰ ਗੰਭੀਰ ਹਾਲਤ ’ਚ ਪੀਜੀਆਈ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਸੈਕਟਰ 4 ਦੇ ਪੈਟਰੋਲ ਪੰਪ ਨੇੜੇ ਵਾਪਰੀ ਸੀ।
ਮਿਲੀ ਜਾਣਕਾਰੀ ਮੁਤਾਬਿਕ ਸੋਮਵਾਰ ਰਾਤ ਨੂੰ ਚੰਡੀਗੜ੍ਹ ਸੈਕਟਰ-4 ਪੈਟਰੋਲ ਪੰਪ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਐਕਟਿਵਾ ਸਵਾਰ ਦੋ ਔਰਤਾਂ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਉਨ੍ਹਾਂ ਦੇ ਅੱਗੇ ਇੱਕ ਹੋਰ ਐਕਟਿਵਾ ਚਾਲਕ ਨੂੰ ਕੁਚਲ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਕਾਰ ਦੇ ਇੰਜਣ ਵਿੱਚ ਫਸ ਗਈ ਅਤੇ ਕਾਰ ਇਸਨੂੰ ਕਾਫ਼ੀ ਦੂਰ ਤੱਕ ਘਸੀਟਦੀ ਰਹੀ।
ਇਸ ਤੋਂ ਬਾਅਦ ਕਾਰ ਬਿਜਲੀ ਦੇ ਖੰਭੇ, ਟ੍ਰੈਫਿਕ ਸਾਈਨ ਬੋਰਡ ਨੂੰ ਤੋੜ ਕੇ ਇੱਕ ਦਰੱਖਤ ਨਾਲ ਟਕਰਾ ਗਈ। ਹਾਦਸੇ ਵਿੱਚ, ਐਕਟਿਵਾ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਐਕਟਿਵਾ ਸਵਾਰ ਦੋਵੇਂ ਔਰਤਾਂ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Get all latest content delivered to your email a few times a month.