ਤਾਜਾ ਖਬਰਾਂ
ਚੰਡੀਗੜ੍ਹ- ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਦੇ ਮੁੱਦੇ 'ਤੇ ਕੇਂਦਰ ਸਰਕਾਰ ਅਤੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਮੋਰਚੇ ਦੇ ਕਿਸਾਨਾਂ ਵਿਚਾਲੇ 19 ਮਾਰਚ ਨੂੰ ਚੰਡੀਗੜ੍ਹ 'ਚ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕਿਸਾਨ ਆਪਣੀ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਚੁੱਕੇ ਹਨ।
ਕਿਸਾਨਾਂ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ 25 ਤੋਂ 30 ਹਜ਼ਾਰ ਕਰੋੜ ਰੁਪਏ ਦੀ ਫਸਲ ਖਰੀਦ ਸਕਦੀ ਹੈ। ਹੁਣ ਕੇਂਦਰ ਸਰਕਾਰ ਇਨ੍ਹਾਂ ਅੰਕੜਿਆਂ 'ਤੇ ਮਾਹਿਰਾਂ ਤੋਂ ਰਾਏ ਲਵੇਗੀ। ਇਸ ਦੌਰਾਨ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 106ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ ਅਤੇ ਉਹ ਪਿਛਲੇ ਚਾਰ ਦਿਨਾਂ ਤੋਂ ਕੋਈ ਡਾਕਟਰੀ ਸਹਾਇਤਾ ਨਹੀਂ ਲੈ ਰਹੇ ਹਨ।
ਦੱਸ ਦੇਈਏ ਕਿ ਕਿਸਾਨਾਂ ਦਾ ਇਹ ਅੰਦੋਲਨ 13 ਫਰਵਰੀ 2024 ਤੋਂ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਚੱਲ ਰਿਹਾ ਹੈ। ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੁਣ ਤੱਕ ਛੇ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਠੋਸ ਹੱਲ ਨਹੀਂ ਨਿਕਲਿਆ।ਇਸ ਵਾਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਅੰਦੋਲਨ ਚੱਲ ਰਿਹਾ ਹੈ, ਜਿਸ ਵਿੱਚ ਕਈ ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਹਾਲਾਂਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਜੇ ਤੱਕ ਇਸ ਸੰਘਰਸ਼ ਵਿੱਚ ਸ਼ਾਮਲ ਨਹੀਂ ਹੋਇਆ ਹੈ। ਏਕਤਾ ਨੂੰ ਲੈ ਕੇ ਦੋਵਾਂ ਜਥੇਬੰਦੀਆਂ ਵਿਚਾਲੇ ਛੇ ਮੀਟਿੰਗਾਂ ਹੋ ਚੁੱਕੀਆਂ ਹਨ। ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ
Get all latest content delivered to your email a few times a month.