ਤਾਜਾ ਖਬਰਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ 12 ਮਾਰਚ ਤੋਂ ਮੌਸਮ ਬਦਲੇਗਾ। ਵਿਭਾਗ ਅਨੁਸਾਰ 15 ਮਾਰਚ ਤੱਕ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 13 ਅਤੇ 14 ਮਾਰਚ ਨੂੰ ਕੁਝ ਥਾਵਾਂ 'ਤੇ ਹਨੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਇਹ ਸਥਿਤੀ ਪੈਦਾ ਹੋ ਰਹੀ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੇ ਕਿਹਾ ਕਿ ਪੱਛਮੀ ਚੱਕਰਵਾਤ ਦੇ ਚੱਲਦੇ 13 ਅਤੇ 14 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਵਿੱਚ ਬਦਲਾ ਦੇਖਣ ਨੂੰ ਮਿਲ ਰਿਹਾ ਹੈ। ਹੋਲੀ ਤੋਂ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਜਿੱਥੇ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਜ਼ਿਆਦਾ ਚੱਲ ਰਿਹਾ ਹੈ ਉਥੇ ਹੀ ਆਈਐਮਡੀ ਵੱਲੋਂ ਜਾਰੀ ਕੀਤੇ ਮੌਸਮ ਦੇ ਹਾਲ ਸਬੰਧੀ ਪੱਛਮੀ ਚੱਕਰਵਾਤ ਦੇ ਆਉਣ ਨਾਲ 13 ਤੇ 14 ਤਰੀਕ ਨੂੰ ਪੰਜਾਬ ਵਿੱਚ ਬਰਸਾਤ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Get all latest content delivered to your email a few times a month.