ਤਾਜਾ ਖਬਰਾਂ
ਪੰਜਾਬ ਸਰਕਾਰ ਨੇ ਪਦਮਸ਼੍ਰੀ ਕਵੀ ਅਤੇ ਸਾਹਿਤਕਾਰ ਡਾ. ਸੁਰਜੀਤ ਪਾਤਰ ਦੇ ਨਾਮ ‘ਤੇ ਇੱਕ ਨਵਾਂ ਸਾਹਿਤਕ ਪੁਰਸਕਾਰ ਸ਼ੁਰੂ ਕੀਤਾ ਹੈ। ਇਸਨੂੰ “ਡਾ. ਸੁਰਜੀਤ ਪਾਤਰ ਯੰਗ ਲਿਟਰੇਚਰ ਅਵਾਰਡ” ਦਾ ਨਾਮ ਦਿੱਤਾ ਗਿਆ ਹੈ। ਇਹ ਪੁਰਸਕਾਰ ਸਾਹਿਤ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਨੌਜਵਾਨ ਲੇਖਕਾਂ ਨੂੰ ਦਿੱਤਾ ਜਾਵੇਗਾ। ਇਸ ਸਨਮਾਨ ਤਹਿਤ ਇੱਕ ਲੱਖ ਰੁਪਏ ਨਕਦ ਅਤੇ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸੁਰਜੀਤ ਪਾਤਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਨਾਮ ‘ਤੇ ਇੱਕ ਨਵਾਂ ਸਾਹਿਤਕ ਪੁਰਸਕਾਰ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਮਾਨ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਦੀ ਅਰਥੀ ਨੂੰ ਵੀ ਮੋਢਾ ਦਿੱਤਾ ਸੀ।
ਕੌਣ ਅਤੇ ਕਿਵੇਂ ਕਰੀਏ ਅਪਲਾਈ
ਅਰਜ਼ੀ ਦੀ ਆਖਰੀ ਮਿਤੀ – 30 ਅਪ੍ਰੈਲ
ਯੋਗਤਾ – ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਰਹਿਣ ਵਾਲਾ ਜਾਂ ਪੜ੍ਹ ਰਿਹਾ ਕੋਈ ਵੀ ਵਿਦਿਆਰਥੀ ਅਪਲਾਈ ਕਰ ਸਕਦਾ ਹੈ।
ਉਮਰ ਸੀਮਾ – 25 ਸਾਲ ਤੋਂ ਘੱਟ
ਵਿਦਿਅਕ ਯੋਗਤਾ- ਕਿਸੇ ਵੀ ਯੂਨੀਵਰਸਿਟੀ, ਕਾਲਜ ਜਾਂ ਸਕੂਲ ਦਾ ਵਿਦਿਆਰਥੀ ਹੋਣਾ ਚਾਹੀਦਾ ਹੈ।
ਪਾਤਰ’ ਐਵਾਰਡ ਲਈ ਇਹ ਹਨ ਸ਼ਰਤਾਂ
•ਮੁਕਾਬਲੇ ਵਿੱਚ ਹਿੱਸਾ ਲੈਣ ਲਈ, ਚਾਰ ਕਿਤਾਬਾਂ ਦੇ ਨਾਲ ਅਰਜ਼ੀ ਦੇਣੀ ਪਵੇਗੀ।
•ਸਿਰਫ਼ ਉਹੀ ਕਿਤਾਬਾਂ ਸ਼ਾਮਲ ਕੀਤੀਆਂ ਜਾਣਗੀਆਂ ਜੋ 2024 ਵਿੱਚ ਪ੍ਰਕਾਸ਼ਿਤ ਹੋਈਆਂ ਹਨ।
•ਸਕੂਲ, ਕਾਲਜ ਜਾਂ ਯੂਨੀਵਰਸਿਟੀ ਨੂੰ ਕਿਤਾਬਾਂ ਦੀ ਪ੍ਰਮਾਣਿਕਤਾ ਦਾ ਸਰਟੀਫਿਕੇਟ ਦੇਣਾ ਪਵੇਗਾ।
•ਪੰਜਾਬ ਭਾਸ਼ਾ ਵਿਭਾਗ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਕਿਤਾਬ ਇਤਰਾਜ਼ਯੋਗ ਨਾ ਹੋਵੇ।
Get all latest content delivered to your email a few times a month.