ਤਾਜਾ ਖਬਰਾਂ
ਫਾਜ਼ਿਲਕਾ 12 ਮਾਰਚ- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕੁਮਾਰ ਰਾਹੁਲ ਅਤੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਦੇ ਵਾਈਸ ਚਾਂਸਲਰ ਡਾ ਰਾਜੀਵ ਸੂਦ ਵੱਲੋਂ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਧਰਮ ਪਤਨੀ ਖੁਸ਼ਬੂ ਸਾਵਨ ਸੁੱਖਾ ਸਵਨਾ ਵਿਸ਼ੇਸ਼ ਤੌਰ ਤੇ ਉਹਨਾਂ ਦੇ ਨਾਲ ਰਹੇ। ਇਸ ਦੌਰਾਨ ਉਨਾਂ ਵੱਲੋਂ ਫਾਜ਼ਿਲਕਾ ਵਿਖੇ ਬਣੇ ਕੈਂਸਰ ਹਸਪਤਾਲ, ਸਿਵਲ ਹਸਪਤਾਲ ਅਤੇ ਨਸ਼ਾ ਛੁਡਊ ਕੇਂਦਰ ਦਾ ਦੌਰਾ ਕੀਤਾ ਗਿਆ ਅਤੇ ਇੱਥੇ ਉਪਲਬਧ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਨੇ ਇਸ ਮੌਕੇ ਸਟਾਫ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਬਿਹਤਰ ਤਰੀਕੇ ਨਾਲ ਇਲਾਜ ਅਤੇ ਸੰਭਾਲ ਕੀਤੀ ਜਾਵੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਸ਼ਬੂ ਸਾਵਨ ਸੁੱਖਾਂ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਲਗਾਤਕਾਰ ਯਤਨ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਹੋ ਰਹੇ ਹਨ ਅਤੇ ਆਮ ਆਦਮੀ ਕਲੀਨਿਕ ਤੋਂ ਲੈ ਕੇ ਜ਼ਿਲਾਹਸਪਤਾਲ ਤੱਕ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਡਾ ਰੋਹਿਤ ਗੋਇਲ, ਡਾ ਐਰਿਕ, ਡਾ ਅਰਪਿਤ ਗੁਪਤਾ, ਡਾ ਨਿਸ਼ਾਤ ਸੇਤੀਆ, ਡਾ ਭੂਪੇਨ, ਪਾਰਸ ਕਟਾਰੀਆ, ਮਨਪ੍ਰੀਤ ਸਿੰਘ, ਸ਼ੰਕਰ, ਗੁਰਵਿੰਦਰ ਸਿੰਘ ਹਾਜ਼ਰ ਸਨ।
Get all latest content delivered to your email a few times a month.