ਤਾਜਾ ਖਬਰਾਂ
ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋ ਕਲਾਂ ਵਿਖੇ ਰਾਤ ਸਮੇਂ ਘਰ ’ਚ ਵੱਡਾ ਧਮਾਕਾ ਹੋਣ ਕਾਰਨ ਘਰ ਦੀਆਂ ਛੱਤਾਂ ਉੱਡ ਗਈਆਂ ਅਤੇ ਪਰਿਵਾਰਿਕ ਮੈਂਬਰ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਕਿ ਮਿਸਤਰੀ ਹਰਮੇਲ ਸਿੰਘ ਆਪਣੀ ਪਤਨੀ ਤੇ ਬੱਚੇ ਨਾਲ ਘਰ ਵਿਚ ਸੁੱਤਾ ਪਿਆ ਸੀ। ਸਵੇਰੇ ਕਰੀਬ 3 ਵਜੇ ਘਰ ਵਿਚ ਵੱਡਾ ਧਮਾਕਾ ਹੋ ਗਿਆ। ਘਰ ਦੇ ਤਿੰਨ ਕਮਰਿਆਂ ਤੇ ਰਸੋਈ ਦੀਆਂ ਛੱਤਾਂ ਡਿੱਗ ਪਈਆਂ, ਜਿਸ ਕਰਕੇ ਹਰਮੇਲ ਸਿੰਘ ਗੰਭੀਰ ਜਖ਼ਮੀ ਹੋ ਗਿਆ ਜਦਕਿ ਉਸਦੀ ਪਤਨੀ ਤੇ ਬੱਚਾ ਵੀ ਛੱਤ ਦੀਆਂ ਡਿੱਗੀਆਂ ਇੱਟਾਂ ਕਾਰਨ ਜ਼ਖ਼ਮੀ ਹੋ ਗਏ ਹਨ। ਇਲਾਜ ਲਈ ਹਰਮੇਲ ਸਿੰਘ ਨੂੰ ਨਿੱਜੀ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾ ਦਿੱਤਾ ਹੈ। ਧਮਾਕਾ ਹੋਣ ਦੇ ਕਿਸੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਘਰ ਵਿਚ ਮੌਜ਼ੂਦ ਗੈਸ ਸਿਲੰਡਰ, ਇਨਵਰਟਰ ਆਦਿ ਸੁਰੱਖਿਅਤ ਹਨ। ਡੀ.ਐਸ.ਪੀ. ਤਪਾ ਗੁਰਬਿੰਦਰ ਸਿੰਘ ਤਪਾ ਨੇ ਕਿਹਾ ਕਿ ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਕੱਤਰ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਪੀੜਿਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।
Get all latest content delivered to your email a few times a month.