ਤਾਜਾ ਖਬਰਾਂ
ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਇੱਕ ਵਫ਼ਦ ਅੱਜ (15 ਮਾਰਚ) ਨੂੰ ਸਿਖਲਾਈ ਲਈ ਫਿਨਲੈਂਡ ਰਵਾਨਾ ਹੋਵੇਗਾ। ਇਹ ਸਿਖਲਾਈ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਟੀਮ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਰਵਾਨਾ ਕਰਨਗੇ। ਇਸ ਮੌਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਸਵੇਰੇ 10.30 ਵਜੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਵੀ ਸ਼ਾਮਲ ਹੋਣਗੇ।
ਇਹ ਪੰਜਾਬ ਸਰਕਾਰ ਦਾ ਦੂਜਾ ਬੈਚ ਹੈ, ਜਿਸਨੂੰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦੇ ਤਹਿਤ ਸਰਕਾਰ ਨੇ ਤੁਰਕੂ ਯੂਨੀਵਰਸਿਟੀ ਨਾਲ ਇੱਕ ਸਮਝੌਤਾ ਪੱਤਰ (MoU) ‘ਤੇ ਹਸਤਾਖਰ ਕੀਤੇ ਹਨ। ਜਿਸ ਤਹਿਤ ਅਧਿਆਪਕਾਂ ਦੀ ਇੱਕ ਹਫ਼ਤੇ ਦੀ ਸਿਖਲਾਈ ਪੰਜਾਬ ਵਿੱਚ ਅਤੇ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ਵਿੱਚ ਦਿੱਤੀ ਜਾਵੇਗੀ। ਸੂਬੇ ਦੇ 132 ਸਕੂਲਾਂ ਨੂੰ ਸਰਕਾਰ ਵੱਲੋਂ ” ਸਕੂਲ ਆਫ ਹੈਪੀਨੈਂਸ” ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। “ਸਕੂਲ ਆਫ਼ ਹੈਪੀਨੈੱਸ” ਪ੍ਰੋਜੈਕਟ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਕੀਤਾ ਗਿਆ ਹੈ।
Get all latest content delivered to your email a few times a month.