ਤਾਜਾ ਖਬਰਾਂ
ਅੰਮ੍ਰਿਤਸਰ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਅੱਜ ਤਿੰਨ ਸਾਲ ਦਾ ਸਮਾਂ ਹੋ ਚੱਲਿਆ ਤੇ ਜਿਸ ਦੇ ਚਲਦੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੇ ਨਾਲ ਕੈਬਨਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਸਮੇਤ ਕਈ ਆਪ ਦੇ ਵੱਡੇ ਚਿਹਰੇ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਰਮਾਤਮਾ ਦਾ ਸ਼ੁਕਰਾਨਾ ਕਰਨ ਪਹੁੰਚੇ ਅਤੇ ਉਹਨਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪੰਜਾਬ ਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਤਿੰਨ ਸਾਲ ਪਹਿਲਾਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਹਨਾਂ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਸੋਹ ਖਾਦੀ ਸੀ। ਅਤੇ ਅੱਜ ਉਸ ਦਿਨ ਨੂੰ ਤਿੰਨ ਸਾਲ ਪੂਰੇ ਹੋ ਚੱਲੇ ਹਨ ਅਤੇ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ ਕਿ ਜੋ ਸੁਪਨਾ ਲੈ ਕੇ ਉਹ ਪੰਜਾਬ ਲਈ ਚੱਲੇ ਹਨ ਅਤੇ ਉਸ ਸੁਪਣੇ ਤੇ ਹੀ ਕੰਮ ਕਰ ਰਹੇ ਹਨ ਜਿਸ ਦੇ ਚਲਦੇ ਉਹਨਾਂ ਨੇ ਪੰਜਾਬ ਤੋਂ ਬਹੁਤ ਸਾਰੇ ਵਿਕਾਸ ਕਾਰਜ ਵੀ ਕੀਤੇ ਹੈ ਅਤੇ ਪੰਜਾਬ ਨੂੰ ਭਰਿਸ਼ਟਾਚਾਰ ਤੋਂ ਮੁਕਤ ਬਣਾਉਣ ਵਿੱਚ ਅਤੇ ਪੰਜਾਬ ਵਿੱਚ ਨਸ਼ੇ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਅਤੇ ਅੱਜ ਪਰਮਾਤਮਾ ਦਾ ਸ਼ੁਕਰਾਨਾ ਵੀ ਕੀਤਾ ਹ ਤੇ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ ਹੈ ਕਿ ਇਸੇ ਤਰੀਕੇ ਦੋ ਸਾਲ ਹੋਰ ਉਹ ਪੰਜਾਬ ਦੀ ਸੇਵਾ ਕਰਦੇ ਰਹਿਣ ਅਤੇ ਬਾਅਦ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਫਿਰ ਪੰਜਾਬ ਦੀ ਸੇਵਾ ਕਰਨ ਦਾ ਉਹਨਾਂ ਨੂੰ ਮੌਕਾ ਮਿਲੇ ਇਸ ਦੇ ਨਾਲ ਹੀ ਪੱਤਰਕਾਰਾਂ ਵੱਲੋਂ ਪੁੱਛਿਆ ਸਵਾਲ ਤੇ ਉਹਨਾਂ ਨੇ ਕਿਹਾ ਕਿ ਹਜੇ ਪੰਜਾਬ ਦੇ ਵਿੱਚ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਦਲਾਂਦਾ ਕੋਈ ਇਰਾਦਾ ਤੇ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਪੰਜ ਸਾਲ ਦਾ ਕਾਰਜਕਾਲ ਬਤੌਰ ਮੁੱਖ ਮੰਤਰੀ ਦੇ ਤੌਰ ਤੇ ਨਿਭਾਉਣਗੇ ਅਤੇ ਅਗਰ ਲੋਕਾਂ ਨੇ ਮੌਕਾ ਦਿੱਤਾ ਤਾਂ ਅਗਲੇ ਪੰਜ ਸਾਲ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੀ ਹੋਣਗੇl
Get all latest content delivered to your email a few times a month.