ਤਾਜਾ ਖਬਰਾਂ
ਕਪੂਰਥਲਾ- ਪੰਜਾਬ ਦੀ ਕਪੂਰਥਲਾ ਮਾਡਰਨ ਜੇਲ੍ਹ ਵਿੱਚ ਐਨਡੀਪੀਐਸ ਐਕਟ ਤਹਿਤ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਸਾਬਾ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਮ੍ਰਿਤਕ ਸਰਬਜੀਤ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਸੀ। ਜਦੋਂ ਉਸ ਦੀ ਸਿਹਤ ਅਚਾਨਕ ਵਿਗੜ ਗਈ ਤਾਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਹੈ।
Get all latest content delivered to your email a few times a month.