ਤਾਜਾ ਖਬਰਾਂ
ਮੰਡੀ ਗੋਬਿੰਦਗੜ੍ਹ- ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ 'ਚ ਪੁਲਸ ਅਤੇ ਦੋ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਅਤੇ ਇੱਕ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਮੁਕਾਬਲੇ ਤੋਂ ਬਾਅਦ ਪੁਲਿਸ ਨੇ 15.5 ਲੱਖ ਰੁਪਏ ਦੀ ਲੁੱਟ ਦੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਮੁਲਜ਼ਮ ਮੋਗਾ ਦੇ ਰਹਿਣ ਵਾਲੇ ਹਨ।
ਐਸਐਸਪੀ ਸ਼ੁਭਮ ਅਗਰਵਾਲ ਅਨੁਸਾਰ ਕੁਝ ਦਿਨ ਪਹਿਲਾਂ ਮੰਡੀ ਗੋਬਿੰਦਗੜ੍ਹ ਵਿੱਚ ਇੱਕ ਲੋਹਾ ਵਪਾਰੀ ਦੇ ਦਫ਼ਤਰ ਵਿੱਚੋਂ ਫਾਇਰਿੰਗ ਕਰਕੇ 15.5 ਲੱਖ ਰੁਪਏ ਲੁੱਟ ਲਏ ਗਏ ਸਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੋਗਾ ਨਿਵਾਸੀ ਜੈਦੀਪ ਅਤੇ ਬਸੰਤ ਸਿੰਘ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਅੱਜ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਦੋਵੇਂ ਲੁਟੇਰੇ ਫੋਕਲ ਪੁਆਇੰਟ ਮੰਡੀ ਗੋਬਿੰਦਗੜ੍ਹ ਵਿੱਚ ਕਿਸੇ ਹੋਰ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ। ਜਦੋ ਪੁਲੀਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਦੋਵੇਂ ਬਿਨਾਂ ਨੰਬਰੀ ਬਾਈਕ ’ਤੇ ਭੱਜਣ ਲੱਗੇ। ਉਹ ਮਿੱਟੀ ਦੇ ਢੇਰ 'ਤੇ ਡਿੱਗ ਪਏ। ਮੁਲਜ਼ਮਾਂ ਨੇ ਨਾਜਾਇਜ਼ ਹਥਿਆਰਾਂ ਨਾਲ ਪੁਲੀਸ ’ਤੇ ਪਹਿਲਾ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਦੋਵਾਂ ਦੇ ਗੋਲੀਆਂ ਲੱਗੀਆਂ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਪੁਲੀਸ ਨੇ ਦੋਵਾਂ ਮੁਲਜ਼ਮਾਂ ਕੋਲੋਂ ਦੋ ਨਜਾਇਜ਼ ਪਿਸਤੌਲ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.