ਤਾਜਾ ਖਬਰਾਂ
ਚੰਡੀਗੜ੍ਹ-‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਲਈ ਪੰਜਾਬ ਪੁਲਿਸ ਦੀ ਟੀਮ ਆਸਾਮ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਅੱਜ ਦੋ ਸਾਥੀਆਂ ਪ੍ਰਧਾਨ ਬਾਜੇਕੇ ਅਤੇ ਗੁਰਮੀਤ ਸਿੰਘ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਕੇ ਦੋਵਾਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਅੰਦਾਜ਼ਾ ਹੈ ਕਿ ਦੋਵੇਂ ਸਾਥੀ ਕੱਲ੍ਹ ਸਵੇਰੇ ਅੰਮ੍ਰਿਤਸਰ ਪਹੁੰਚ ਜਾਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ 'ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਨੂੰ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੈਣ ਲਈ ਅਸਾਮ ਦੇ ਡਿਬਰੂਗੜ੍ਹ ਪਹੁੰਚ ਗਈ ਹੈ। ਕੱਲ੍ਹ ਤੋਂ ਬਾਅਦ ਪੰਜ ਹੋਰਾਂ ਦਾ ਰਿਮਾਂਡ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ, ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਨੂੰ ਫਿਲਹਾਲ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਉਨ੍ਹਾਂ ਦੇ ਐਨਐਸਏ ਦੀ ਅਗਲੀ ਸੁਣਵਾਈ ਜੋ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀ ਹੈ, 22 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਸਰਕਾਰ ਅਗਲੇ ਫੈਸਲੇ ਲਵੇਗੀ। ਦੱਸ ਦੇਈਏ ਕਿ ਪੰਜਾਬ ਪੁਲਿਸ ਫਰਵਰੀ 2023 ਵਿੱਚ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹੋਏ ਹਮਲੇ ਸਬੰਧੀ ਇਨ੍ਹਾਂ ਸਾਰੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰੇਗੀ।
Get all latest content delivered to your email a few times a month.