ਤਾਜਾ ਖਬਰਾਂ
ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਭਰਤੀ ਦੇ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਪੰਜ ਮੈਂਬਰੀ ਕਮੇਟੀ ਵੱਲੋਂ ਕਿਹਾ ਗਿਆ ਸੀ ਕਿ 18 ਮਾਰਚ ਨੂੰ ਸਵੇਰੇ ਉਹ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਨਗੇ ਜਿਸ ਦੇ ਚਲਦੇ ਅਕਾਲੀ ਦਲ ਦੇ ਬਾਗੀ ਆਗੂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਅਤੇ ਹੋਰ ਅਕਾਲੀ ਆਗੂਆਂ ਨੇ ਕਿਹਾ ਕਿ ਅੱਜ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਹੋ ਰਹੀ ਹੈ ਅਤੇ ਇਹ ਪੰਜ ਮੈਂਬਰੀ ਕਮੇਟੀ ਵੱਲੋਂ ਕੀਤੀ ਜਾਵੇਗੀ ਇਹ ਉਹ ਪੰਜ ਮੈਂਬਰੀ ਕਮੇਟੀ ਹੈ ਜੋ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮੇ ਅਨੁਸਾਰ ਬਣਾਈ ਗਈ ਸੀ। ਅਤੇ ਅੱਜ ਦੀ ਇਸ ਭਰਤੀ ਮੁਹਿੰਮ ਦੇ ਵਿੱਚ ਸਾਰੇ ਅਕਾਲੀਆਂ ਨੂੰ ਇੱਕਜੁੱਟ ਹੋ ਕੇ ਨਵੀਂ ਭਰਤੀ ਕਰਨੀ ਚਾਹੀਦੀ ਹੈ ਉਹਨਾਂ ਕਿਹਾ ਕਿ ਜੋ ਸੁਖਬੀਰ ਸਿੰਘ ਬਾਦਲ ਵੱਲੋਂ ਭਰਤੀ ਕੀਤੀ ਗਈ ਸੀ ਉਹ ਭਰਤੀ ਬਿਲਕੁਲ ਫਰਜੀ ਸਾਬਤ ਹੋਈ ਸੀ ਅਤੇ ਅੱਜ ਅਕਾਲੀ ਦਲ ਦੀ ਭਰਤੀ ਕੀਤੀ ਜਾ ਰਹੀ ਹੈ ਤੇ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਪੂਰੇ ਪੰਜਾਬ ਦੇ ਵਿੱਚ ਲੋਕਾਂ ਚ ਬਹੁਤ ਸਾਰਾ ਉਤਸਾਹ ਹੈ ਅਤੇ ਇਸ ਭਰਤੀ ਦੇ ਨਾਲ 2027 ਦੇ ਵਿੱਚ ਵੀ ਅਕਾਲੀ ਦਲ ਨੂੰ ਹੋਰ ਮਜਬੂਤੀ ਮਿਲੇਗੀ।
Get all latest content delivered to your email a few times a month.