ਤਾਜਾ ਖਬਰਾਂ
ਅੰਮ੍ਰਿਤਸਰ- ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਿਆਰ ਕੀਤੀ ਗਈ ਸੱਤ ਮੈਂਬਰੀ ਕਮੇਟੀ ਚੋਂ ਬਚੇ ਪੰਜ ਮੈਂਬਰਾਂ ਵੱਲੋਂ ਅੱਜ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਦੀ ਮੁਹਿਮ ਸ਼ੁਰੂ ਕੀਤੀ ਹੈ ਦੂਜੇ ਪਾਸੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਗੜਗੱਜ ਜੀ ਵੱਲੋਂ ਪੰਜ ਮੈਂਬਰੀ ਕਮੇਟੀ ਨੂੰ ਮੁਲਾਕਾਤ ਦਾ ਸੱਦਾ ਭੇਜਿਆ ਗਿਆ ਸੀ ਜਿਸ ਤੇ ਪੰਜ ਮੈਂਬਰੀ ਕਮੇਟੀ ਮੈਂਬਰਾਂ ਨੇ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿਖੇ ਜਾ ਕੇ ਸਿੰਘ ਸਾਹਿਬ ਗਿਆਨੀ ਗੁੜਗਜ ਜੀ ਨਾਲ ਮੁਲਾਕਾਤ ਕੀਤੀ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਤੇ ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ ਪੰਥਕ ਏਕਤਾ ਦੇ ਮੁੱਦੇ ਦੇ ਉੱਪਰ ਅੱਜ ਦੀ ਇਸ ਮੀਟਿੰਗ ਦੇ ਵਿੱਚ ਵਿਚਾਰ ਕੀਤੇ ਗਏ ਹਨ ਅਤੇ ਅਕਾਲੀ ਦਲ ਨੂੰ ਕਿਸ ਤਰੀਕੇ ਮਜ਼ਬੂਤ ਕਰਨਾ ਉਸ ਬਾਰੇ ਗੱਲਬਾਤ ਕੀਤੀ ਗਈ ਹੈ ਉਹਨਾਂ ਕਿਹਾ ਕਿ ਅੱਜ ਪੰਜ ਮੈਂਬਰੀ ਕਮੇਟੀ ਨੂੰ ਉਹਨਾਂ ਨੇ ਬੁਲਾਇਆ ਅਸੀਂ ਆਸ ਕਰਦੇ ਹਾਂ ਅਕਾਲੀ ਦਲ ਦੇ ਬਾਕੀ ਆਗੂਆਂ ਨੂੰ ਵੀ ਉਹ ਬੁਲਾ ਕੇ ਮੀਟਿੰਗ ਕਰਕੇ ਸਾਰੀ ਅਕਾਲੀ ਦਲ ਨੂੰ ਇੱਕਜੁੱਟ ਕਰਨ ਵਿੱਚ ਉਹ ਭੂਮਿਕਾ ਅਦਾ ਕਰਨਗੇ।
Get all latest content delivered to your email a few times a month.